ਨਵੀਂ ਦਿੱਲੀ, 6 ਜੂਨ 2021 – ਕੇਂਦਰ ਦੀ ਮੋਦੀ ਸਰਕਾਰ ਵਲੋਂ ਘਰ ਘਰ ਰਾਸ਼ਨ ਯੋਜਨਾ ‘ਤੇ ਰੋਕ ਲਗਾਉਣ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫ਼ਰੰਸ ਕੀਤੀ ਤੇ ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਲਾਗੂ ਕਰਨ ਦੀ ਤਿਆਰੀ ਪੂਰੀ ਹੋ ਚੁੱਕੀ ਸੀ ਤੇ ਫਿਰ ਤੁਸੀਂ (ਮੋਦੀ ਸਰਕਾਰ) ਨੇ ਦੋ ਦਿਨ ਪਹਿਲਾ ਰੋਕ ਕਿਉਂ ਲੱਗਾ ਦਿੱਤੀ ? ਕੇਜਰੀਵਾਲ ਨੇ ਕਿਹਾ ਕਿ ਜੇਕਰ ਪੀਜ਼ਾ-ਬਰਗਰ ਦੀ ਹੋਮ ਡਲਿਵਰੀ ਹੋ ਸਕਦੀ ਹੈ ਫਿਰ ਘਰ ਘਰ ਰਾਸ਼ਨ ਕਿਉਂ ਨਹੀਂ ਜਾ ਸਕਦਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕੇਂਦਰ ਵਿੱਚ ਦਿੱਲੀ ਸਰਕਾਰ ਦੀ ‘ਘਰ-ਘਰ ਰਾਸ਼ਨ ਯੋਜਨਾ’ ‘ਤੇ ਪਾਬੰਦੀ ਲਾਉਣ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲਾਗੂ ਕਰਨ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ, ਫਿਰ ਤੁਸੀਂ ਦੋ ਦਿਨ ਪਹਿਲਾਂ ਇਸ ਨੂੰ ਕਿਉਂ ਰੋਕਿਆ ? ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਡੀ ਯੋਜਨਾ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਅਸੀਂ ਕੇਂਦਰ ਤੋਂ ਮਨਜ਼ੂਰੀ ਨਹੀਂ ਲਈ ਸੀ। ਪਰ ਅਸੀਂ ਇਸ ਸਕੀਮ ਲਈ 5 ਵਾਰ ਕੇਂਦਰ ਤੋਂ ਮਨਜ਼ੂਰੀ ਲਈ ਸੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….