ਰੋਹਤਕ, 6 ਜੂਨ 2021 – ਸਾਧਵੀ ਬਲਾਤਕਾਰ ਅਤੇ ਪੱਤਰਕਾਰ ਕਤਲ ਕਾਂਡ ਲਈ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਹਨਾਂ ਨੂੰ ਮੇਦਾਂਤਾ ਹਸਪਤਾਲ ਲਿਜਾਇਆ ਗਿਆ।
ਜਾਣਕਾਰੀ ਮੁਤਾਬਿਕ ਪੇਟ ਵਿੱਚ ਦਰਦ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਹਿਮ ਗੱਲ ਹੈ ਕਿ ਅਜੇ ਤਿੰਨ ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।