ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਨੇ ਕੈਪਟਨ ਅਮਰਿੰਦਰ ਨੂੰ ਖੂਨ ਨਾਲ ਲਿਖੀ ਚਿੱਠੀ

ਪਟਿਆਲਾ, 8 ਜੂਨ 2021 – ਸਰਕਾਰ ਵੱਲੋਂ ਟੈਟ ਤੇ ਈ.ਟੀ.ਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਚੱਲਦਿਆਂ ਹੁਣ ਬੇਰੁਜ਼ਗਾਰ ਅਧਿਆਪਕਾਂ ਨੇ ਖੂਨ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਭੇਜੀ ਹੈ। ਟਾਵਰ ‘ਤੇ ਚੜੇ ਸੁਰਿੰਦਰਪਾਲ ਗੁਰਦਾਸਪੁਰ ਦੇ 80 ਦਿਨ ਪੂਰੇ ਹੋ ਗਏ ਹਨ ਜਿਸ ਤੋਂ ਬਾਅਦ ਉਹਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਖੂਨ ਨਾਲ ਲਿਖ ਕੇ ਚਿੱਠੀ ਭੇਜੀ ਗਈ ਹੈ। ਜਿਸ ਵਿੱਚ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਬਾਬਤ ਗੌਰ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਸਭ ਵਿੱਚ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰ ਇਹ ਚਿੱਠੀ ਕਿਸੇ ਨੀਲੀ ਸਿਆਹੀ ਨਹੀਂ, ਸਗੋਂ ਖੂਨ ਦੇ ਲਾਲ ਰੰਗ ਨਾਲ ਲਿਖੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

ਭੈਣ ਨੇ ਹੀ ਦੋ ਪ੍ਰੇਮੀਆਂ ਨਾਲ ਮਿਲ ਕੇ ਕਰਵਾਇਆ ਭਰਾ ਦਾ ਕਤਲ