ਭੈਣ ਨੇ ਹੀ ਦੋ ਪ੍ਰੇਮੀਆਂ ਨਾਲ ਮਿਲ ਕੇ ਕਰਵਾਇਆ ਭਰਾ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 8 ਜੂਨ 2021 – ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਜੱਸੇਆਣਾ ਵਿਖੇ ਹੋਏ ਅੰਨ੍ਹੇ ਕਤਲ ਦੀ ਦੱਸ ਘੰਟਿਆਂ ਵਿਚ ਗੁੱਥੀ ਸੁਲਝਾ ਲਈ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੁਡਰਵਿਲੀ ਨੇ ਦੱਸਿਆ ਕਿ ਭੈਣ ਨੇ ਹੀ ਪ੍ਰੇਮੀਆਂ ਨਾਲ ਮਿਲ ਕੇ ਆਪਣੇ ਇਕਲੌਤੇ ਭਰਾ ਦਾ ਕਤਲ ਕਰਵਾਇਆ ਸੀ। ਪੁਲਿਸ ਨੇ ਭੈਣ ਅਤੇ ਦੋ ਪ੍ਰੇਮੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਇਕ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਮੁਲਜ਼ਮ ਦੋਸ਼ੀ ਸੁਮਨਦੀਪ ਕੌਰ ਆਪਣੇ ਸਹੁਰੇ ਪਰਿਵਾਰ ਨਾਲ ਅਣਬਣ ਹੋਣ ਕਰਕੇ 2 ਸਾਲ ਤੋਂ ਪੇਕੇ ਪਰਿਵਾਰ ਕੋਲ ਹੀ ਰਹਿ ਰਹੀ ਹੈ। ਸੁਮਨਦੀਪ ਦੀ ਦੋਸਤੀ ਪਹਿਲਾਂ ਗਗਨਦੀਪ ਸਿੰਘ ਗਗਨਾ ਨਾਲ ਹੋਈ ਜਿਸ ਤੋਂ ਬਾਅਦ ਉਸ ਦੀ ਦੋਸਤੀ ਅੰਕੁਸ਼ ਕੁਮਾਰ ਨਾਲ ਵੀ ਹੋ ਗਈ ਸੀ। ਇਸ ’ਤੇ ਮਿਰਤਕ ਸੰਦੀਪ ਕੁਮਾਰ ਇਤਰਾਜ ਕਰਦਾ ਸੀ, ਜਿਸ ’ਤੇ ਤਿੰਨਾਂ ਨੇ ਸਕੀਮ ਬਣਾ ਕੇ ਇਸਦਾ ਕਤਲ ਕੀਤਾ। ਪੁਲਿਸ ਨੇ ਜਾਂਚ ਦੌਰਾਨ ਇਹ ਸਾਰਾ ਮਾਮਲਾ ਹੱਲ ਕਰ ਲਿਆ ਅਤੇ ਇੱਕ ਦੋਸ਼ੀ ਗਗਨਦੀਪ ਗਗਨਾ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਅੱਗੇ ਤਫਤੀਸ਼ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਨੇ ਕੈਪਟਨ ਅਮਰਿੰਦਰ ਨੂੰ ਖੂਨ ਨਾਲ ਲਿਖੀ ਚਿੱਠੀ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ