ਕਾਨਪੁਰ, 9 ਜੂਨ 2021 – ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ ਆਟੋ ਤੇ ਬੱਸ ਦੀ ਭਿਆਨਕ ਟੱਕਰ ‘ਚ ਕਰੀਬ 17 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਿਨਾ 4 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਭਿਆਨਕ ਟੱਕਰ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਈ।
ਹਾਦਸਾ ਕਾਨਪੁਰ ਦੇ ਥਾਣਾ ਸਚੇਂਡੀ ਦੇ ਕੋਲ ਇਕ ਬਿਸਕੁਟ ਫੈਕਟਰੀ ਦੇ ਸਾਹਮਣੇ ਹੋਇਆ। ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ। ਇਸ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁੱਖ ਜਤਾਇਆ ਹੈ।
