ਆਪ ਨੇ ਪੋਸਟ ਮੈਟ੍ਰਿਕ ਸਕਾਲਰਸਪਿ ਘੁਟਾਲਾ ਕਰਨ ਵਾਲੀ ਸਰਕਾਰ ਵਿਰੁੱਧ ਕੀਤਾ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 11 ਜੂਨ 2021 – ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਜਲੰਧਰ ਦੇ ਅੰਬੇਡਕਰ ਚੌਂਕ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਪ੍ਰਦਰਸਨਕਾਰੀਆਂ ਨੇ ਕਾਂਗਰਸ ਸਰਕਾਰ ਖਲਿਾਫ ਨਾਅਰੇਬਾਜੀ ਕਰਦਿਆਂ ਘੁਟਾਲੇ ਵਿੱਚ ਸਾਮਲ ਮੰਤਰੀਆਂ ਅਤੇ ਅਧਿਕਾਰੀਆਂ ਖਲਿਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ , ਜਿਸ ‘ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ।

ਅੰਬੇਡਕਰ ਚੌਂਕ ‘ਤੇ ਪ੍ਰਦਰਸਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਦੀ ਸੀਨੀਅਰ ਆਗੂ ਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਯਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਅਿਾਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸਪਿ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸਪਿ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ।

ਆਪ ਦੇ ਆਗੂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।

ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ।

ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ ਤੁਰੰਤ ਜਾਰੀ ਕਰੇ ਅਤੇ ਸਕਾਲਰਸਪਿ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ। ਇਸ ਸਮੇਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਤੇ ਲਾਲ ਚੰਦ ਕਟਾਰੂਚੱਕ ਅਤੇ ਰਾਜਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਾਉਣ ਦੀ ਹੋਈ ਸ਼ੁਰੂਆਤ

ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼