ਪੰਜਾਬ ਪੁਲਿਸ ਵੱਲੋਂ ਪ੍ਰਸ਼ਾਤ ਕਿਸ਼ੋਰ ਦਾ ਨਾਮ ਵਰਤਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ

ਚੰਡੀਗੜ੍ਹ, 16 ਜੂਨ 2021 – ਪੰਜਾਬ ਪੁਲਿਸ ਨੇ ਰਾਜਨੀਤਿਕ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨਾਂ ਦੇ ਨਾਮ ਦੀ ਵਰਤੋਂ ਕਰਕੇ ਕੁਝ ਰਾਜਨੀਤਿਕ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭੜਕਾਉਣ ਲਈ ਅਣਪਛਾਤੇ ਵਿਅਕਤੀਆਂ ਖਿਲਾਫ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਅਣਪਛਾਤੇ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਪਿਛਲੇ 5-7 ਦਿਨਾਂ ਤੋਂ ਰਾਜਨੀਤਿਕ ਨੇਤਾਵਾਂ ਅਤੇ ਲੋਕ ਨੁਮਾਇੰਦਿਆਂ ਨੂੰ ਫੋਨ ਕਰ ਰਹੇ ਸਨ।

ਬੁਲਾਰੇ ਨੇ ਗੁਪਤ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਫੋਨ ਕਾਲਾਂ ਕਰਨ ਵਾਲੇ ਇਹ ਅਣਪਛਾਤੇ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਕਥਿਤ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਜਨਤਕ ਬਿਆਨਬਾਜ਼ੀ ਕਰਨ ਅਤੇ ਉਨਾਂ ਦੀ ਲੀਡਰਸ਼ਿਪ ਦੀ ਆਲੋਚਨਾ ਕਰਨ ਲਈ ਸਿਆਸਤਦਾਨਾਂ ਨੂੰ ਉਕਸਾ ਰਹੇ ਸਨ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਪ੍ਰਸ਼ਾਂਤ ਕਿਸ਼ੋਰ ਹੋਣ ਦਾ ਦਾਅਵਾ ਕਰਨ ਵਾਲੇ ਇਹ ਕਾਲਰ ਸਪੱਸ਼ਟ ਤੌਰ ’ਤੇ ਰਾਜਨੀਤਿਕ ਨੇਤਾਵਾਂ ਆਦਿ ਨੂੰ ਇਹ ਭਰੋਸਾ ਦਿਵਾਉਂਦੇ ਰਹੇ ਹਨ ਕਿ ਜੇ ਉਹ ਉਨਾਂ (ਪ੍ਰਸ਼ਾਂਤ ਕਿਸ਼ੋਰ ਬਣੇ ਵਿਅਕਤੀ) ਦੀ ਸਲਾਹ ’ਤੇ ਅਮਲ ਕਰਦੇ ਹਨ ਤਾਂ ਉਹ ਦਿੱਲੀ ਵਿਚ ਕਾਂਗਰਸ ਹਾਈ ਕਮਾਂਡ ਕੋਲ ਮੁੱਦਾ ਉਠਾਉਣਗੇ।

ਬੁਲਾਰੇ ਨੇ ਦੱਸਿਆ ਕਿ ਫੋਨ ਕਾਲਾਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 416, 419, 420, 109, 120-ਬੀ ਅਤੇ ਆਈਟੀ ਐਕਟ, 2000 ਦੀ ਧਾਰਾ 66-ਡੀ ਦੇ ਤਹਿਤ ਪੁੁਲਿਸ ਥਾਣਾ ਡਵੀਜ਼ਨ ਨੰ. 6 ਕਸ਼ਿਨਰੇਟ ਆਫ਼ ਪੁਲਿਸ, ਲੁਧਿਆਣਾ ਵਿਖੇ ਅਪਰਾਧਕ ਮਾਮਲਾ ਦਰਜ ਕਰ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਪ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

ਦਿੱਲੀ ਕਮੇਟੀ ਦੇ ਕੋਰੋਨਾ ਕੇਅਰ ਸੈਂਟਰ ਤੋਂ 65 ਇਜ਼ਰਾਈਲੀ ਠੀਕ ਹੋ ਕੇ ਵਤਨ ਪਰਤੇ