ਹਾਈਕੋਰਟ ਨੇ ਜੈਪਾਲ ਭੁੱਲਰ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਪਰਿਵਾਰ ਸੁਪਰੀਮ ਕੋਰਟ ਦਾ ਰੁੱਖ ਕਰੇਗਾ

ਚੰਡੀਗੜ੍ਹ, 17 ਜੂਨ 2021 – ਕੋਲਕਾਤਾ ਵਿਚ ਹੋਏ ਪੁਲਿਸ ਮੁਕਾਬਲੇ ਦੌਰਾਨ ਮਾਰੇ ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ‘ਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦੂਸਰੇ ਰਾਜ ਦਾ ਮਾਮਲਾ ਹੋਣ ਦਾ ਹਵਾਲਾ ਦੇ ਕੇ ਜੈਪਾਲ ਦੇ ਪਰਿਵਾਰ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ

ਪਟੀਸ਼ਨ ਰੱਦ ਕਰਨ ਤੋਂ ਬਾਅਦ ਜੈਪਾਲ ਭੁੱਲਰ ਦਾ ਪਰਿਵਾਰ ਸੁਪਰੀਮ ਕੋਰਟ ਦਾ ਰੁੱਖ ਕਰੇਗਾ। ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਉਹ ਆਪਣੇ ਪੁੱਤਰ ਨੂੰ ਟਾਰਚਰ ਕਰਕੇ ਮਾਰੇ ਜਾਣ ਦਾ ਇਨਸਾਫ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਦੱਸ ਦੇਈਏ ਕਿ ਕੋਲਕਤਾ ‘ਚ ਜੈਪਾਲ ਭੁੱਲਰ ਦੇ ਐਨਕਾਊਂਟਰ ਮਾਮਲੇ ‘ਚ ਪਰਿਵਾਰ ਵੱਲੋਂ ਅਜੇ ਤੱਕ ਭੁੱਲਰ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੀ ਬੀ ਐਸ ਈ 31 ਜੁਲਾਈ ਨੂੰ ਕਰੇਗੀ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਨਾਲੇ ਪੜ੍ਹੋ ਕਿਵੇਂ ਐਲਾਨੇ ਜਾਣਗੇ ਨਤੀਜੇ

ਕੱਚੇ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ‘ਚ ਨਹੀਂ ਨਿਕਲਿਆ ਕੋਈ ਹੱਲ