ਬੇਗੋਵਾਲ ‘ਚ 23 ਸਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਬੇਗੋਵਾਲ, 19 ਜੂਨ 2021 – ਕਪੂਰਥਲਾ ਦੇ ਬੇਗੋਵਾਲ ਸ਼ਹਿਰ ‘ਚ 23 ਸਾਲਾ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੁਕਲ ਦੇ ਰੂਪ ਵਿਚ ਹੋਈ ਹੈ। ਉਕਤ ਨੌਜਵਾਨ ਬੇਗੋਵਾਲ ਦੇ ਵਾਰਡ ਨੰਬਰ 9 ਦੇ ਚੜ੍ਹਦੀ ਪੱਤੀ ਮੁਹੱਲੇ ਦਾ ਰਹਿਣ ਵਾਲਾ ਸੀ। ਬੀਤੀ ਰਾਤ ਮੁਕਲ ਨੂੰ ਉਸ ਸਮੇਂ ਉਦੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਘਰ ਨੂੰ ਜਾ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਦੋ ਫਾਇਰ ਹੋਏ ਹਨ ਪਰ ਹਾਲੇ ਤੱਕ ਪੁਲਸ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੋਬਰ ਗੈਸ ਵਾਲੇ ਖੂਹ ਵਿਚ ਡਿੱਗਣ ਨਾਲ ਦੋ ਕਿਸਾਨਾਂ ਦੀ ਮੌਤ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਗੈਂਗਸਟਰ ਜੈਪਾਲ ਦੇ ਘਰ ਬਾਹਰ ਲਾਇਆ ਨੋਟਿਸ