ਚੰਡੀਗੜ੍ਹ, 22 ਜੂਨ 2021 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ਅਤੇ ਕਥਿਤ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਕੀਤਾ ਜਾਵੇ। ਜਿਸ ਤੋਂ ਬਾਅਦ ਅੱਜ ਪੀ ਜੀ ਆਈ ‘ਚ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਜਲਦ ਹੀ ਸੱਚ ਸਾਹਮਣੇ ਆ ਜਾਵੇਗਾ। ਜੈਪਾਲ ਦੇ ਪਰਿਵਾਰ ਵੱਲੋਂ ਇਲਜ਼ਾਮ ਲਾਏ ਗਏ ਹਨ ਕੇ ਜੈਪਾਲ ਦਾ ਕਤਲ ਕੀਤਾ ਗਿਆ ਹੈ ਜਦੋਂ ਕੇ ਐਨਕਾਊਂਟਰ ਦਾ ਝੂਠਾ ਬਹਾਨਾ ਲਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਪਹਿਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਜੈਪਾਲ ਭੁੱਲਰ ਦੇ ਪਿਤਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਕਿ ਜੈਪਾਲ ਦਾ ਦੁਬਾਰਾ ਪੋਸਟ-ਮਾਰਟਮ ਨਹੀਂ ਹੋਵੇਗਾ। ਜਿਸ ਤੋਂ ਬਾਅਦ ਜੈਪਾਲ ਦੇ ਪਿਤਾ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ ਅਤੇ ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਹੀ ਮਾਮਲੇ ਦੀ ਸੁਣਵਾਈ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਜੈਪਾਲ ਦਾ ਦੁਬਾਰਾ ਪੋਸਟ ਮਾਰਟਮ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ: Jaipal Bhullar ਦਾ ਦੂਜਾ ਪੋਸਟਮਾਰਟਮ ਅੱਜ, PGI Chandigarh ਦੇ ਡਾਕਟਰ ਬੇਨਕਾਬ ਕਰਨਗੇ ਸੱਚ ?
ਵੀਡੀਓ ਦੇਖਣ ਲਈ ਹੇਠਾਂ ਦਿਤੇ ਲਿੰਕ ‘ਤੇ ਕਲਿੱਕ ਕਰੋ….