ਵਿਨੈ ਮਹਾਜਨ ਨੇ ਪੀ.ਐਸ.ਆਈ.ਡੀ.ਸੀ. ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਜੂਨ 2021 – ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਵਿਨੈ ਮਹਾਜਨ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਕੈਬਿਨਟ ਮੰਤਰੀਆਂ ਸ. ਸਾਧੂ ਸਿੰਘ ਧਰਮਸੋਤ, ਸ੍ਰੀ ਸੁੰਦਰ ਸ਼ਾਮ ਅਰੋੜਾ, ਐਮਐਲਏ ਸ. ਬਲਵਿੰਦਰ ਸਿੰਘ ਲਾਡੀ, ਸ. ਬਰਿੰਦਰ ਸਿੰਘ ਪਾਹੜਾ,ਐਸ.ਐਸ. ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਕੇ.ਕੇ. ਬਾਵਾ, ਚੇਅਰਮੈਨ ਪੀ.ਐਸ.ਆਈ.ਡੀ.ਸੀ. ਅਤੇ ਹੋਰਾਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ।

ਮਹਾਜਨ ਸੁਜਾਨਪੁਰ ਨਗਰ ਕੌਂਸਲ ਦੇ ਪ੍ਰਧਾਨ ਰਹਿਣ ਤੋਂ ਇਲਾਵਾ ਵਿਧਾਨ ਸਭਾ ਹਲਕਾ ਸੁਜਾਨਪੁਰ ਤੋਂ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ।

ਸ੍ਰੀ ਵਿਨੈ ਮਹਾਜਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਪ੍ਰਗਟਾਏ ਭਰੋਸੇ ਨੂੰ ਤਨ, ਮਨ ਅਤੇ ਪੂਰੀ ਈਮਾਨਦਾਰੀ ਨਾਲ ਨੇਪਰੇ ਚਾੜ੍ਹਣ ਦਾ ਯਤਨ ਕਰਨਗੇ।

ਉਦਯੋਗ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਵਿਨੈ ਮਹਾਜਨ ਪੰਜਾਬ ਰਾਜ ਵਿੱਚ ਉਦਯੋਗਿਕ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾ ਕੇ ਸੂਬੇ ਨੂੰ ਤਰੱਕੀ ਦੀਆਂ ਰਾਹਾਂ ‘ਤੇ ਪਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਸ੍ਰੀ ਦਵਿੰਦਰ ਸਿੰਘ ਦਰਸ਼ੀ, ਵਜ਼ੀਰ ਸਿੰਘ ਲਾਲੀ, ਸਾਹਿਬ ਸਿੰਘ ਸੱਬਾ, ਪੂਰਨ ਚੰਦ ਚੌਹਾਨ, ਰਾਮ ਲੁਬਾਏ ਸੈਣੀ, ਬਲਰਾਮ ਸਿੰਘ ਜਮਵਾਲ, ਸੁਰੇਸ਼ ਮਹਾਜਨ, ਕੁਲਬੀਰ ਸਿੰਘ, ਸੁਰੇਸ਼ ਕੁਮਾਰ, ਰਾਜਕੁਮਾਰ ਸਿਹੌੜਾ, ਕੁਲਜੀਤ ਸਿੰਘ ਸੈਣੀ, ਸਤੀਸ਼ ਕੁਮਾਰ, ਭਾਰਤ ਭੂਸ਼ਣ, ਸੁਨੀਲ ਕੁਮਾਰ ਮਹਾਜਨ, ਭਾਰਤ ਭੂਸ਼ਣ ਮਹਾਜਨ, ਰਮੇਸ਼ ਲਾਲ, ਸੁਰਿੰਦਰ ਸ਼ਰਮਾ, ਸੁਰਿੰਦਰ ਵਰਮਾ, ਬਬਲੀ ਮਹਾਜਨ, ਦਰਸ਼ਨ ਡੋਗਰਾ, ਅਸ਼ਵਨੀ ਬੰਟੀ, ਵਿਕਾਸ ਮਹਾਜਨ, ਤੋਸ਼ਿਤ ਮਹਾਜਨ ਅਤੇ ਕੇ.ਕੇ. ਸ਼ਾਰਦਾ ਸ਼ਾਮਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਈਕੋਰਟ ਦੇ ਹੁਕਮਾਂ ‘ਤੇ ਹੋਇਆ ਗੈਂਗਸਟਰ ਜੈਪਾਲ ਦਾ ਦੁਬਾਰਾ ਪੋਸਟਮਾਰਟਮ

ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਬਾਦਲ ਦਾ ਨਾਰਕੋ ਟੈਸਟ ਜਰੂਰੀ: ਸੰਧਵਾਂ