ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਬਾਦਲ ਦਾ ਨਾਰਕੋ ਟੈਸਟ ਜਰੂਰੀ: ਸੰਧਵਾਂ

  • ਅਕਾਲੀ-ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਪਾ ਰਹੇ ਹਨ ਅੜਿੱਕੇ-ਗਿਆਸਪੁਰਾ
  • ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜਿੰਮੇਵਾਰ

ਚੰਡੀਗੜ੍ਹ, 22 ਜੂਨ 2021 – ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ ਸਿੰਘ ਬਾਦਲ ਦਾ ਨਰਕੋ ਟੈਸਟ ਜਰੂਰ ਕਰਾਇਆ ਜਾਵੇ। ਆਪ ਆਗੂਆਂ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਾਟਕ ਕਰ ਰਹੀ ਹੈ, ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦੇ ਰਹੀ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਭ ਦੋਸੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕ੍ਰਿਆ ਦੇ ਨਾਂਅ ‘ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕ੍ਰਿਆ ਪੂਰੀ ਤਰ੍ਹਾਂ ਨਾਲ ਹਮੇਸਾ ਦੇ ਲਈ ਖਤਮ ਹੋ ਜਾਵੇ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਸਾਜਿਸਘਾੜਿਆਂ ਅਤੇ ਨਾ ਹੀ ਕਿਸੇ ਦੋਸੀ ਨੂੰ ਸਜਾ ਦਿੱਤੀ ਗਈ। ਆਪ ਆਗੂ ਨੇ ਕਿਹਾ ਕੇਵਲ ਇਕ ਚੀਜ ਜਿਹੜੀ ਕੀਤੀ ਗਈ ਹੈ ਉਹ ਕੇਵਲ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ।

ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ ਲਾਉਂਦਿਆਂ ਗਿਆਸਪੁਰਾ ਨੇ ਕਿਹਾ ਕਿ ਬਾਦਲ ਨਾਲ ਕੈਪਟਨ ਦਾ ਰਿਸਤਾ ਅੱਜ ਵੀ ਕਾਇਮ ਹੈ, ਜਿਸ ਨੂੰ ਆਮ ਜਨਤਾ ਜਾਣ ਚੁੱਕੀ ਹੈ ਕਿ ਅਕਾਲੀ ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਅੜਿੱਕੇ ਪਾ ਰਹੇ ਹਨ। ਸੰਧਵਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਕਿਹਾ ਕਰਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਕੀੜੀ ਚਲਦੀ ਵੀ ਦਿਖਾਈ ਦਿੰਦੀ ਹੈ, ਪਰ ਵੋਟਾਂ ਲੈਣ ਲਈ ਬਾਦਲ ਨੇ ਬੇਅਦਬੀ ਮਾਮਲੇ ਵਿੱਚ ਸਾਮਲ ਦੋਸੀਆਂ ਨੂੰ ਬਚਾਇਆ।

ਗੁਰੂ ਦੀ ਬੇਪਤੀ ਵਿਰੁੱਧ ਇਨਸਾਫ ਮੰਗ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਵਾਈਆਂ। ਉਨ੍ਹਾਂ ਕਿਹਾ ਕਿ ਸੰਗਤ ‘ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜੰਿਮੇਵਾਰ ਹਨ, ਪਰ ਪੰਜਾਬ ਪੁਲੀਸ ਨੂੰ ਅਣਪਛਾਤਾ ਕਹਿ ਕੇ ਬਾਦਲ ਤੇ ਕੈਪਟਨ ਸਿੱਖ ਸੰਗਤ ਦਾ ਮੂੰਹ ਚਿੜ੍ਹਾ ਰਹੇ ਹਨ। ਸੰਧਵਾਂ ਨੇ ਕਿਹਾ ਕਿ ਇਹ ਦੁਖਾਂਤ ਪੰਜਾਬ ਵਿੱਚ ਵਾਪਰਿਆ ਸੀ, ਜੋ ਪੰਜਾਬ ਦੇ ਮੱਥੇ ‘ਤੇ ਇੱਕ ਕਲੰਕ ਹੈ ਅਤੇ ਇਸ ਕਲੰਕ ਨੂੰ ਹਟਾ ਦੇਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਬੇਅਬਦੀ ਦੇ ਦੋਸੀਆਂ, ਸਾਜਿਸਘਾੜਿਆਂ ਅਤੇ ਦੋਸੀਆਂ ਨੂੰ ਬਚਾਉਣ ਵਾਲਿਆਂ ਨੂੰ ਜਰੂਰ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਨੈ ਮਹਾਜਨ ਨੇ ਪੀ.ਐਸ.ਆਈ.ਡੀ.ਸੀ. ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਝੋਨਾ ਲਾਉਣ ਸਬੰਧੀ ਪੰਚਾਇਤਾਂ ਵੱਲੋਂ ਪਾਸ ਕੀਤੇ ਮਤਿਆਂ ਬਾਰੇ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਰਿਪੋਰਟ ਤਲਬ