ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ – ਰਾਵਤ

ਨਵੀਂ ਦਿੱਲੀ, 23 ਜੂਨ, 2021: ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਤਰਸ ਦੇ ਆਧਾਰ ‘ਤੇ ਦਿੱਤੀ ਗਈ ਸਰਕਾਰੀ ਨੌਕਰੀ ਲੈਣ ਤੋਂ ਨਾਂਹ ਕਰ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਹੈ। ਰਾਵਤ ਦੱਸਿਆ ਕਿ ਫਤਿਹ ਜੰਗ ਬਾਜਵਾ ਨੇ ਆਪ ਕਹਿ ਦਿੱਤਾ ਹੈ ਕਿ ਉਹਨਾਂ ਦਾ ਬੇਟਾ ਨੌਕਰੀ ਨਹੀਂ ਲਵੇਗਾ।

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਦੋ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਸੀ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ ਸੀ। ਇਥੋਂ ਤੱਕ ਕਿ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੇ ਵੀ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਖ਼ਰ ਗੈਂਗਸਟਰ ਜੈਪਾਲ ਭੁੱਲਰ ਦਾ ਹੋਇਆ ਅੰਤਿਮ ਸਸਕਾਰ

ਕਾਂਗਰਸ ਹਾਈ ਕਮਾਂਡ ਨੇ ਕੈਪਟਨ ਨੂੰ ਡੈਡਲਾਈਨ ਦਿੱਤੀ, ਨਾਲੇ ਪੜ੍ਹੋ ਨਵਜੋਤ ਸਿੱਧੂ ਬਾਰੇ ਕੀ ਕਿਹਾ ?