ਚੰਡੀਗੜ੍ਹ, 26 ਜੂਨ 2021 – ਕਿਸਾਨ ਜਥੇਬੰਦੀਆਂ ਵਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਣ ਦੇ 7 ਮਹੀਨੇ ਪੂਰੇ ਹੋਣ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ ਪੁਲਸ ਦੀ ਬੈਰੀਕੇਡਿੰਗ ਤੋੜ ਦਿੱਤੀ ਗਈ ਜਿਸ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਮਾਹੌਲ ਕਾਫ਼ੀ ਤਣਾਅਪੂਰਨ ਬਣ ਗਿਆ। ਬੈਰੀਕੇਡ ਤੋੜ ਕੇ ਕਿਸਾਨ ਚੰਡੀਗੜ੍ਹ ਨੂੰ ਦਾਖ਼ਲ ਹੋਏ ਅਤੇ ਇਸ ਦੌਰਾਨ ਪੁਲਸ ਵੱਲੋਂ ਕਿਸਾਨਾਂ ‘ਤੇ ਪਾਣੀ ਦੀਆਂ ਵਾਛੜਾਂ ਵੀ ਛੱਡੀਆਂ ਗਈਆਂ। ਇਥੇ ਦੱਸ ਦੇਈਏ ਕਿ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਹੋਈਆਂ ਇਕੱਠੀਆਂ ਸਨ।
ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਰਾਜ ਭਵਨ ਦਾ ਘਿਰਾਓ ਕਰਦੇ ਹੋਏ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ। ਬਲਬੀਰ ਸਿੰਘ ਰਾਜੇਵਾਲ ਨੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਅਧਿਕਾਰੀ ਨੂੰ ਮੰਗ ਪੱਤਰ ਦੇ ਦਿੱਤਾ ਗਿਆ ਹੈ ਅਤੇ ਹੁਣ ਕਿਸਾਨਾਂ ਨੂੰ ਸ਼ਾਂਤਮਈ ਤਰੀਕੇ ਨਾਲ ਵਾਪਸ ਜਾਣ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 26 ਜੂਨ ਨੂੰ ਦੇਸ਼ ਭਰ ਵਿੱਚੋਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਨੂੰ ਮੈਮੋਰੰਡਮ ਦੇਣ ਦੀ ਕਾਲ ਦੇ ਸੰਬੰਧ ਵਿਚ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪਹੁੰਚੇ। ਇਥੇ ਬਕਾਇਦਾ ਇਕ ਸਟੇਜ ਵੀ ਲਗਾਈ ਗਈ ਸੀ।
ਕਿਸਾਨਾਂ ਦੇ ਹੜ੍ਹ ਅੱਗੇ ਪਾਣੀ ਦੀਆਂ ਬੁਛਾੜਾਂ ਫ਼ੇਲ੍ਹ, ਟੁੱਟੇ ਬੈਰੀਕੇਡ ! ਵੀਡੀਓ ਵੀ ਦੇਖੋ
ਵੀਡੀਓ ਦੇਖਣ ਹੇਠਾਂ ਦਿਤੇ ਲਿੰਕ ‘ਤੇ ਕਲਿੱਕ ਕਰੋ….