ਕਿਸਾਨਾਂ ਉੱਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਆਪ ਵੱਲੋਂ ਨਿਖੇਧੀ

  • ਕੈਪਟਨ ਅਤੇ ਮੋਦੀ ਸਾਂਝੇ ਏਜੰਡੇ ਤਹਿਤ ਕਿਸਾਨਾਂ ਨੂੰ ਕਰ ਰਹੇ ਹਨ ਪ੍ਰੇਸ਼ਾਨ-ਭਗਵੰਤ ਮਾਨ
  • ਆਪਣੀ ਕੁਰਸੀ ਬਚਾਉਣ ਲਈ ਦਿੱਲੀ ਡੇਰੇ ਲਾਉਣ ਵਾਲੇ ਕੈਪਟਨ ਕਾਲੇ ਕਾਨੂੰਨਾਂ ਬਾਰੇ ਗੱਲ ਕਰਨ ਵੀ ਮੋਦੀ ਕੋਲ ਦਿੱਲੀ ਜਾਣ

ਚੰਡੀਗੜ੍ਹ, 26 ਜੂਨ 2021 – ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋੰ ਇਹ ਨਾ ਕਾਨੂੰਨਾਂ ਦੇ ਖ਼ਿਲਾਫ਼ ਰਾਜ ਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਕੂਚ ਕਰ ਰਹੇ ਕਿਸਾਨਾਂ ਉਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਅਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਅੰਨਦਾਤਾ ਉੱਤੇ ਅੱਤਿਆਚਾਰ ਦੱਸਿਆ ਹੈ। ਪਾਰਟੀ ਹੈੱਡਕੁਆਟਰ ਚੰਡੀਗੜ੍ਹ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਇੱਕ ਸਾਂਝੇ ਏਜੰਡੇ ਦੇ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ਤੇ ਲੱਗੇ ਹੋਏ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਲੰਬੇ ਸਮੇਂ ਤੋਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਕੇ ਗ਼ਰੀਬ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦਾ ਯਤਨ ਕਰ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਉੱਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਤਾਂ ਕੀ ਮਾਰਨਾ ਸੀ ਪ੍ਰੰਤੂ ਉਨ੍ਹਾਂ ਦੀ ਪੁਲਸ ਵੱਲੋਂ ਮੁਹਾਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ ਜੋ ਕਿ ਅਤਿ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਪਿਛਲੇ ਦੋ ਮਹੀਨੇ ਤੋਂ ਦਿੱਲੀ ਦਰਬਾਰ ਵਿੱਚ ਡੇਰੇ ਲਾ ਕੇ ਬੈਠੇ ਕੈਪਟਨ ਅਮਰਿੰਦਰ ਸਿੰਘ ਹੁਣ ਤਕ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਪਹੁੰਚਾਉਣ ਲਈ ਦਿੱਲੀ ਕਿਉਂ ਨਹੀਂ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਤੁਰੰਤ ਦਿੱਲੀ ਜਾ ਕੇ ਨਰਿੰਦਰ ਮੋਦੀ ਨਾਲ ਗੱਲ ਕਰਕੇ ਕਾਲੇ ਕਾਨੂੰਨ ਵਾਪਸ ਕਰਵਾਉਣੇ ਚਾਹੀਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਅਕਾਲੀ ਬਾਦਲ ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ਵਿੱਚ ਅਤੇ ਨਾ ਹੀ ਕਿਸੇ ਹੋਰ ਏਜੰਸੀ ਉਤੇ ਵਿਸ਼ਵਾਸ਼ ਹੈ: ਚੀਮਾ

ਲੁਧਿਆਣਾ ‘ਚੋਂ ਐਤਵਾਰ ਦਾ ਕਰਫਿਊ ਹਟਾਇਆ