ਲੁਧਿਆਣਾ, 26 ਜੂਨ 2021 – ਕੋਰੋਨਾ ਦੇ ਹਾਲਾਤਾਂ ‘ਚ ਲਗਾਤਾਰ ਸੁਧਾਰ ਹੋ ਰਿਹਾ ਹੈ ਜਿਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਹੁਕਮ ਜਾਰੀ ਕਰਕੇ ਐਤਵਾਰ ਦਾ ਕਰਫ਼ਿਊ ਹਟਾ ਦਿੱਤਾ ਗਿਆ ਹੈ, ਹੁਣ ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਸਵੇਰੇ 5 ਵਜੇ ਤੋਂ ਰਾਤ ਸਾਢੇ 7 ਵਜੇ ਤੱਕ ਖੁੱਲ੍ਹ ਸਕਣਗੀਆਂ, ਇਹ ਹੁਕਮ 30 ਜੂਨ ਤੱਕ ਲਾਗੂ ਰਹਿਣਗੇ।