ਚਾਹੇ ਕੁਝ ਵੀ ਹੋ ਜਾਏ ਖੇਤੀ ਕਾਨੂੰਨ ਨਹੀਂ ਹੋਣਗੇ ਰੱਦ – ਖੱਟਰ

ਚੰਡੀਗੜ੍ਹ, 1 ਜੁਲਾਈ 2021 – ਕਿਸਾਨ ਖੇਤੀ ਕਾਨੂੰਨਾਂ ਦਾ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਵਿਰੋਧ ਕਰ ਰਹੇ ਹਨ ਅਤੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਸਖਤ ਵਿਰੋਧ ਦੇ ਵਿਚਕਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਆਨ ਦਿੱਤਾ ਹੈ ਕਿ ਚਾਹੇ ਕੁਝ ਵੀ ਹੋ ਜਾਏ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

ਬੁੱਧਵਾਰ ਨੂੰ ਮੀਡੀਆ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨੂੰ 7 ਮਹੀਨੇ ਦਾ ਸਮਾਂ ਬੀਤ ਚੁੱਕਿਆ ਹੈ, ਜੇਕਰ ਕੁਝ ਹੋਣਾ ਹੁੰਦਾ ਤਾਂ ਹੁਣ ਤੱਕ ਹੋ ਚੁੱਕਿਆ ਹੁੰਦਾ। ਇਸ ਲਈ ਸਪਸ਼ਟ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਹੋਣਗੇ। ਖੱਟਰ ਨੇ ਅੰਦੋਲਨਕਾਰੀ ਕਿਸਾਨਾਂ ਉੱਪਰ ਵੀ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ ਲੱਗੇ ਹੋਏ ਹਨ ਤੇ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ।

ਉਥੇ ਹੀ ਇਸ ਮਾਮਲੇ ’ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਨੂੰ ਕਈ ਵਾਰ ਅਪੀਲ ਕਰ ਚੁੱਕੇ ਹਨ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਕਿਸਾਨਾਂ ਨੂੰ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ, ਪਰ ਅੰਦੋਲਨਕਾਰੀ ਖੇਤੀ ਕਾਨੂੰਨਾਂ ’ਚ ਕਮੀਆਂ ’ਤੇ ਗੱਲਬਾਤ ਕਰਨ ਦੀ ਥਾਂ ਇਨ੍ਹਾਂ ਨੂੰ ਰੱਦ ਕਰਨ ਦੀ ਜ਼ਿੱਦ ’ਤੇ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਕਾਨੂੰਨਾਂ ਵਿੱਚ ਕੋਈ ਕਮੀ ਦੱਸੇ ਬਿਨਾਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਜ਼ਿੱਦ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੈਟਰੋਲ-ਡੀਜ਼ਲ ਮਗਰੋਂ ਹੁਣ ਦੁੱਧ ਵੀ ਹੋਇਆ ਮਹਿੰਗਾ

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਹੋਇਆ ਵਾਧਾ