ਚੰਡੀਗੜ੍ਹ, 1 ਜੁਲਾਈ 2021 – ਅਫਗਾਨਿਸਾਨ ਦੇ ਜਲਾਲਾਬਾਦ ਵਿਚ ਇਕ ਬੰਬ ਧਮਾਕਾ ਹੋਇਆ। ਜਾਣਕਾਰੀ ਮੁਤਾਬਕ ਇਹ ਧਮਾਕਾ ਸਿੱਖ ਖੇਤਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਅਫ਼ਗ਼ਾਨਿਸਤਾਨ ‘ਚ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵਲੋਂ ਇਹ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿਚ 12 ਦੇ ਲਗਭਗ ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ ਗਏ ਇਸ ਹਮਲੇ ਦੀ ਦੁਨੀਆ ਭਰ ਦੀਆਂ ਸਿੱਖ ਜਥੇਬੰਦੀਆਂ ਅਤੇ ਅਫ਼ਗ਼ਾਨ ਹਿੰਦੂ-ਸਿੱਖ ਭਾਈਚਾਰੇ ਨੇ ਸਖ਼ਤ ਨਿੰਦਾ ਕੀਤੀ ਹੈ।