34 ਕਿੱਲੋ ਸੋਨੇ ਦੀ ਲੁੱਟ ਦੇ ਮਾਮਲੇ ‘ਚ ਐਨ.ਆਈ.ਏ ਟੀਮ ਵਲੋਂ ਗੈਂਗਸਟਰ ਗਗਨ ਜੱਜ ਦੇ ਘਰ ਛਾਪੇਮਾਰੀ

ਲੁਧਿਆਣਾ,1 ਜੁਲਾਈ 2021 – ਲੁਧਿਆਣਾ ਵਿਖੇ ਹੋਈ 34 ਕਿੱਲੋ ਸੋਨੇ ਦੀ ਲੁੱਟ ਦੇ ਮਾਮਲੇ ‘ਚ ਐਨ.ਆਈ.ਏ ਦੀ ਟੀਮ ਵਲੋਂ ਗੈਂਗਸਟਰ ਗਗਨ ਜੱਜ ਦੇ ਸਥਾਨਕ ਮੱਲਵਾਲ ਰੋਡ ਸਥਿਤ ਘਰ ਛਾਪੇਮਾਰੀ ਕੀਤੀ ਗਈ। ਗੈਂਗਸਟਰ ਗਗਨ ਜੱਜ ਪਿਛਲੇ ਦਿਨੀਂ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਸੀ ਤੇ ਇਸ ਸਮੇਂ ਲੁਧਿਆਣਾ ਜੇਲ੍ਹ ਵਿਚ ਬੰਦ ਹੈ।

ਕਰੀਬ ਡੇਢ ਸਾਲ ਪਹਿਲਾਂ ਗਗਨ ਜੱਜ ਨੂੰ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਹ ਹੁਣ ਲੁਧਿਆਣਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਹੈ। ਅੱਜ ਅਚਾਨਕ ਪਹੁੰਚੀ ਐਨਆਈਏ ਦੀ ਟੀਮ ਵੱਲੋਂ ਫ਼ਿਰੋਜ਼ਪੁਰ ਸਥਿਤ ਗਗਨ ਜੱਜ ਦੇ ਘਰ ਦੀ ਤਲਾਸ਼ੀ ਲਈ ਗਈ ਹੈ।

ਗੈਂਗਸਟਰ ਗਗਨ ਜੱਜ ਕਰੀਬ ਡੇਢ ਸਾਲ ਤੋਂ ਜੇਲ੍ਹ ਵਿੱਚ ਬੰਦ ਹੈ। ਗਗਨ ਜੱਜ ਦੇ ਘਰ ਪਹੁੰਚੀ ਐਨਆਈਏ ਦੀ ਟੀਮ ਵੱਲੋਂ ਲੋਕਲ ਪੁਲੀਸ ਨੂੰ ਵੀ ਇਸ ਮਾਮਲੇ ਤੋਂ ਦੂਰ ਕਰ ਦਿੱਤਾ ਗਿਆ ਹੈ ਅਤੇ ਆਪਣੇ ਪੱਧਰ ਤੇ ਹੀ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ 34 ਕਿੱਲੋ ਹੋਏ ਸੋਨੇ ਦੀ ਲੁੱਟ ਵਿੱਚੋਂ ਕੁਝ ਸੋਨਾ ਗੈਂਗਸਟਰ ਗਗਨ ਜੱਜ ਦੇ ਘਰ ਵਿਚ ਲੁਕੋ ਕੇ ਰੱਖਿਆ ਗਿਆ ਹੋ ਸਕਦਾ ਹੈ ਇਸੇ ਸ਼ੱਕ ਦੇ ਤਹਿਤ ਉਸ ਦੇ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪਹਿਲਾਂ ਵਾਂਗ ਡਿਊਟੀ ਨਿਭਾਉਣ ਦੇ ਨਿਰਦੇਸ਼

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ