ਚੰਡੀਗੜ੍ਹ, 1 ਜੁਲਾਈ 2021 – ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਵੱਖ-ਵੱਖ ਪੋਸਟਾਂ ਦੀ ਭਰਤੀ ਲਈ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ। ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 27 ਅਸਾਮੀਆਂ ਲਈ ਪ੍ਰੀਖਿਆ 25 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।
ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ ਅਤੇ ਇੰਟਰਵਿਊ ਆਦਿ ਦੇ ਕੋਈ ਅੰਕ ਨਹੀਂ ਰੱਖੇ ਜਾਣਗੇ।