ਬਿਜਲੀ ਦੀ ਭਾਰੀ ਮੰਗ ਦੇ ਬਾਵਜੂਦ ਉਦਯੋਗਾਂ ਵਿੱਚ ਕੰਮ ਸ਼ੁਰੂ, ਨਾਲ ਹੀ ਰੱਖੀ ਸ਼ਰਤ

ਵਧੀ ਹੋਈ ਬਿਜਲੀ ਮੰਗ ਅਤੇ ਲੰਮੇ ਬਿਜਲੀ ਕੱਟ ਦੇ ਬਾਵਜੂਦ ਹੁਣ ਸੂਬੇ ਵਿੱਚ ਉਦਯੋਗਾਂ ਨੂੰ ਚਲਾਉਣ ਲਈ ਸਰਕਾਰ ਨੇ ਸਹਿਮਤੀ ਦੇ ਦਿੱਤੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਨਿਰੰਤਰ ਯਤਨਾਂ ਸਦਕਾ ਭਾਰੀ ਬਿਜਲੀ ਮੰਗ ਦੇ ਬਾਵਜੂਦ 5 ਜੁਲਾਈ ਦਿਨ ਸੋਮਵਾਰ ਬਾਅਦ ਦੁਪਹਿਰ ਤੋਂ ਲੁਧਿਆਣਾ ਦੇ ਉਦਯੋਗਾਂ ਵਿੱਚ ਕੰਮ ਸ਼ੁਰੂ ਹੋ ਗਿਆ। ਦੁਪਹਿਰ ਦੇ 2 ਵਜੇ ਤੋਂ ਇਹ ਕੰਮ ਸ਼ੁਰੂ ਹੋਵੇਗਾ ਪਰ ਇਸਦੇ ਨਾਲ ਹੀ ਪੰਜਾਬ ਬਿਜਲੀ ਵਿਭਾਗ ਵੱਲੋਂ ਕੁਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ।

ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ.ਵੇਨੂੰ ਪ੍ਰਸਾਦ ਨੇ ਦੱਸਿਆ ਕਿ ਲੁਧਿਆਣਾ ਉਦਯੋਗ ਰੈਗੂਲੇਸ਼ਨ ਖਤਮ ਹੋ ਗਿਆ ਹੈ। ਜ਼ਰੂਰੀ ਸੇਵਾਵਾਂ ਵਾਲੇ ਉਦਯੋਗਾਂ ਤੋਂ ਇਲਾਵਾ ਸੂਬੇ ਵਿਚ ਨਿਰੰਤਰ ਚੱਲਣ ਵਾਲੇ ਉਦਯੋਗਾਂ ਨੂੰ ਸੋਮਵਾਰ ਤੋਂ 30 ਫੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ TSPCL ਦੀ ਦੂਜੀ ਯੂਨਿਟ ਵਿਚ ਨੁਕਸ ਪੈਣ ਦੇ ਬਾਵਜੂਦ ਬਿਜਲੀ ਸਪਲਾਈ ਤਸੱਲੀਬਖਸ਼ ਹੈ ਅਤੇ ਨੁਕਸ ਠੀਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਕਿਹਾ ਕਿ ਜਲਦੀ ਤੋਂ ਜਲਦੀ ਸਮੁੱਚੀ ਬਿਜਲੀ ਸਪਲਾਈ ਨੂੰ ਆਮ ਵਾਂਗ ਬਹਾਲ ਕਰਨ ਲਈ ਪੁਰਜ਼ੋਰ ਯਤਨ ਜਾਰੀ ਹਨ। ਵੇਨੂੰ ਪ੍ਰਸਾਦ ਨੇ ਅੱਗੇ ਕਿਹਾ ਕਿ ਪੋਲਟਰੀ, ਚੌਲਾਂ ਦੇ ਸ਼ੈਲਰ , ਦੂਰਸੰਚਾਰ ਅਤੇ ਕਾਲ ਸੈਂਟਰਾਂ ਸਮੇਤ ਜਰੂਰੀ ਸੇਵਾਵਾਂ ਨਾਲ ਸਬੰਧਤ ਇਕਾਈਆਂ ਨੂੰ ਇਨਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ ਅਤੇ ਉਨਾਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਹੈ। ਉਦਯੋਗ ਖੇਤਰ ਨੂੰ ਜਲਦੀ ਹੀ ਮੁੜ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਬਣਾਉਣ ਵਿਚ ਪੂਰਨ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਸੀ.ਐਮ.ਡੀ. ਨੇ ਕਿਹਾ ਕਿ ਵਿਭਾਗ ਸਾਰੇ ਖੇਤਰਾਂ ਨੂੰ ਨਿਰਵਿਘਨ ਮਿਆਰੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਝੋਨੇ ਦੀ ਬਿਜਾਈ ਪੂਰੇ ਜ਼ੋਰਾਂ ’ਤੇ ਹੈ ਅਤੇ ਵਿਭਾਗ ਸੂਬੇ ਭਰ ਦੇ ਕਿਸਾਨਾਂ ਨੂੰ 8 ਘੰਟੇ ਦੀ ਨਿਰਵਿਘਨ ਸਪਲਾਈ ਵੀ ਯਕੀਨੀ ਬਣਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਤੋਂ ਬਚਣ ਲਈ ਮੰਗ ਅਤੇ ਸਪਲਾਈ ਦੇ ਸਮੀਕਰਨ ਨੂੰ ਜਲਦੀ ਤੋਂ ਜਲਦੀ ਸੰਤੁਲਿਤ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਕਿਸਾਨਾਂ ਨੂੰ ਮਿਲੇਗੀ 8 ਘੰਟੇ ਲਗਾਤਾਰ ਬਿਜਲੀ, ਕਈ ਥਾਵਾਂ ‘ਤੇ ਮਿਲ ਰਹੀ 12 ਘੰਟੇ ਸਪਲਾਈ’

ਕਿਸਾਨਾਂ ਨੂੰ ਮਿਲੇਗਾ 6 ਕਰੋੜ ਰੁਪਏ ਦਾ ਲਾਭ, 50 ਫੀਸਦੀ ਤੱਕ ਮਿਲੇਗੀ ਸਬਸਿਡੀ