ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਵੱਡੇ ਕਾਂਗਰਸੀ ਆਗੂ ਵੀਰਭਦ੍ਰ ਸਿੰਘ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਸ਼ਿਮਲਾ ਵਿਖੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਸ਼ਿਮਲਾ ਦੇ ਇੰਦਰ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਉਹਨਾਂ ਦਾ ਪਿਛਲੇ 2 ਮਹੀਨਿਆਂ ਤੋਂ ਇਲਾਜ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹਨਾਂ ਨੂੰ ਵੈਂਟੀਲੇਟਰ ‘ਤੇ ਲਗਾਇਆ ਗਿਆ ਸੀ ਅਤੇ ਵੀਰਵਾਰ ਦੀ ਸਵੇਰ ਉਹਨਾਂ ਨੇ ਆਖਰੀ ਸਾਹ ਲਏ।
ਹਿਮਾਚਲ ਦੇ 6 ਵਾਰ ਮੁੱਖ ਮੰਤਰੀ ਰਹਿ ਚੁੱਕੇ ਵੀਰਭਦ੍ਰ ਸਿੰਘ ਦੀ ਮੌਤ ਦੀ ਖਬਰ ਸੁਣ ਪੂਰੇ ਹਿਮਾਚਲ ਵਿੱਚ ਸ਼ੋਕ ਦੀ ਲਹਿਰ ਦੌੜ ਗਈ। 13 ਅਪ੍ਰੈਲ ਨੂੰ ਉਹਨਾਂ ਕੋਵਿਡ ਦੀ ਸ਼ਿਕਾਇਤ ਦੱਸੀ ਗਈ ਸੀ ਜਿਸ ਤੋਂ ਬਾਅਦ ਉਹਨਾਂ ਦਾ ਇਲਾਜ ਚਲਦਾ ਰਿਹਾ ਸੀ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ