ਵਿਦਿਆਰਥੀਆਂ ਨੂੰ ਮਿਲਣਗੇ ਵਜ਼ੀਫੇ ਪਰ ਪਹਿਲਾਂ ਸਕੂਲ ਮੁਖੀ ਕਰਨਗੇ ਇੱਕ ਖ਼ਾਸ ਕੰਮ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨਾਂ ਦੇ ਬੈਂਕ ਖਾਤੇ ਵਿੱਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਦਰਭ ਵਿੱਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਸ ਵਾਰ ਓਲੰਪਿਕ ‘ਚ ਭਾਰਤ ਲਈ ਪੰਜਾਬ ਭੇਜ ਰਿਹਾ ਦੂਜਾ ਸਭ ਤੋਂ ਵੱਡਾ ਦਲ, ਦੇਖੋ ਕੌਣ ਜਾ ਰਿਹਾ

ਕੋਵਿਡ 19 ਹਸਪਤਾਲ ਵਿੱਚ ਅੱਗ ਲੱਗਣ ਨਾਲ 50 ਲੋਕਾਂ ਦੀ ਮੌਤ