ਖਜਾਨਾ ਖਾਲੀ ਆਖ ਕੈਪਟਨ ਅਮਰਿੰਦਰ ਨੇ ਚੜ੍ਹਾਇਆ ਪੰਜਾਬੀਆਂ ਸਿਰ 9500 ਕਰੋੜ ਦਾ ਕਰਜਾ !

ਪੰਜਾਬ ਵਿੱਚ ਸਰਕਾਰ ਬਣਾਉਂਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਵਿਕਾਸ ਕਾਰਜਾਂ ਬਾਰੇ ਗਿਣਾਉਣ ਦੀ ਬਜਾਇ ਪੰਜਾਬ ਸਰਕਾਰ ਦਾ ਖਜਾਨਾ ਖਾਲੀ ਦਾ ਅਲਾਪ ਲਾਉਣਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਉੱਤੇ ਵਿਰੋਧੀਆਂ ਵੱਲੋਂ ਕਿ ਸ਼ਬਦੀ ਹਮਲੇ ਹੋਏ। ਫਿਰ ਵੀ ਕਿਸਾਨਾਂ ਲਈ ਕਰਜ ਮੁਆਫ਼ੀ ਸਕੀਮ ਚਲਾਈ ਜਿਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਵੱਲੋਂ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਅਤੇ ਕੈਪਟਨ ਅਮਰਿੰਦਰ ਉੱਤੇ ਇਲਜ਼ਾਮ ਵੀ ਲਗਾਏ। ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਛੁਪਾਉਣ ਅਤੇ ਭਾਜਪਾ ਤੇ ਬਾਦਲਾਂ ਨਾਲ ਸਾਂਝੇਦਾਰੀ ਨਿਭਾਉਣ ਲਈ ਆਮ ਆਦਮੀ ਪਾਰਟੀ ਬਾਰੇ ਬੇਤੁਕੀ ਬਿਆਨਬਾਜੀ ਕਰ ਰਹੇ ਹਨ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿੱਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜਦੂਰਾਂ ਦੀ ਕਰਜ ਮੁਆਫੀ ਦੇ ਨਾਂਅ ‘ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪਸ਼ਟ ਕਰਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਅਤੇ ਸੜਕਾਂ ‘ਤੇ ਸਰੇਆਮ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਵੱਲੋਂ ਜਾਰੀ ‘ਪੀਪਲਜ ਵ੍ਹਿਪ’ ਦਾ ਸਵਾਗਤ ਕੀਤਾ ਹੈ।

ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਦੇ ਅੰਦਰ ਕਿਸਾਨਾਂ ਦੀ ਆਵਾਜ ਬੁਲੰਦ ਕਰਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਬੇਨਤੀ ਵੀ ਕੀਤੀ ਹੈ। ਚੀਮਾ ਨੇ ਅੱਗੇ ਦੱਸਿਆ ਕਿ ਆਪ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਨੇ ਅਦਾਲਤਾਂ ਵਿੱਚ ਚੱਲ ਰਹੇ ਕਿਸਾਨਾਂ ਦੇ ਕੇਸਾਂ ਵਿੱਚ ਆਪਣੇ ਵਕੀਲ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਅਦਾਲਤ ਵਿੱਚ ਕਿਸਾਨਾਂ ਦੇ ਹੱਕਾਂ ਦੀ ਆਵਾਜ ਬੁਲੰਦ ਕੀਤੀ ਜਾਵੇ। ਕਰਜਾ ਮੁਆਫੀ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਸਾਢੇ ਚਾਰ ਸਾਲਾਂ ਤੋਂ ਕਿਸਾਨਾਂ, ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੇ ਫੈਸਲੇ ਹੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 2 ਲੱਖ 85 ਹਜਾਰ ਤੋਂ ਵੱਧ ਦੇ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜਾ ਮੁਆਫ ਕਰਨ ਦਾ ਐਨਾਨ ਕੀਤਾ, ਜਦੋਂ ਕਿ ਇਸ ਕਰਜਾ ਮੁਆਫੀ ਦੇ ਨਾਂਅ ‘ਤੇ ਕੈਪਟਨ ਸਰਕਾਰ ਨੇ ਮੰਡੀ ਬੋਰਡ ਤੋਂ 700 ਕਰੋੜ ਇੱਕਠੇ ਕੀਤੇ ਹਨ। ਇੱਕ ਸਰਵੇਖਣ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਇੱਕ ਖੇਤ ਮਜਦੂਰ ਪਰਿਵਾਰ ਦੇ ਸਿਰ 77,000 ਰੁਪਏ ਦਾ ਕਰਜਾ ਹੈ, ਪਰ ਕਾਂਗਰਸ ਸਰਕਾਰ ਨੇ ਇੱਕ ਖੇਤ ਮਜਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜਾ ਹੀ ਮੁਆਫ ਕੀਤਾ। ਇਸ ਤਰ੍ਹਾਂ ਮਜਦੂਰ ਪਰਿਵਾਰ ਦੇ ਸਿਰ ‘ਤੇ ਕਰੀਬ 57,000 ਰੁਪਏ ਦੇ ਕਰਜੇ ਦੀ ਤਲਵਾਰ ਲਟਕੀ ਰਹੇਗੀ।

ਚੀਮਾ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜਾ ਮੁਆਫੀ ਬਾਰੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਹੀ ਕੰਮ ਕੀਤਾ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ ਮੁਆਫੀ ਦੇ ਨਾਂਅ ‘ਤੇ 9500 ਕਰੋੜ ਰੁਪਏ ਕਰਜਾ ਲਿਆ ਹੈ, ਪਰ ਕਿਸਾਨਾਂ ਦਾ ਅੱਧਾ ਕਰਜ ਵੀ ਮੁਆਫ ਨਹੀਂ ਕੀਤਾ। ਇਸ ਕਰਜਾ ਮੁਆਫੀ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਘੋਟਾਲਾ ਕਰਾਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰਜਾ ਮੁਆਫੀ ਦੇ ਨਾਂਅ ‘ਤੇ ਵੋਟਾਂ ਲੈ ਕੇ ਪਹਿਲਾਂ ਪੰਜਾਬ ਵਾਸੀਆਂ ਨੂੰ ਲੁੱਟਿਆ, ਫਿਰ 9500 ਕਰੋੜ ਦਾ ਕਰਜਾ ਪੰਜਾਬ ਸਿਰ ਹੋਰ ਚਾੜ ਦਿੱਤਾ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਵਿੱਚ ਇੱਕ ਇੱਕ ਫੀਸਦੀ ਵਾਧਾ ਕਰਕੇ ਮਹਿੰਗਾਈ ਨੂੰ ਵਧਾ ਦਿੱਤਾ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਮਾਫੀਆ ਰਾਜ ਰਾਹੀਂ ਪੰਜਾਬ ਨੂੰ ਲੁੱਟਣ ਦਾ ਹੀ ਕੰਮ ਕੀਤਾ ਅਤੇ ਪੰਜਾਬ ਦੇ ਖਜਾਨੇ ਨੂੰ ਕਰਜੇ ਵਿੱਚ ਡੋਬ ਦਿੱਤਾ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਾਈਕਮਾਨ ਦਾ ਫੈਸਲਾ ਸਵਾਗਤਯੋਗ, ਪਰ ਮੈਂ ਕੁੱਝ ਗੱਲਾਂ ਜ਼ਰੂਰ ਕਰਨੀਆਂ : ਕੈਪਟਨ

ਇੱਕ ਵਾਰ ਮੁੜ ਤੋਂ ਸਿੱਖੀ ‘ਤੇ ਵਾਰ ! ਅੰਮ੍ਰਿਤਧਾਰੀ ਸਿੱਖ ਬੱਚੀ ਨੂੰ ਕਕਾਰਾਂ ਸਮੇਤ ਪਰੀਖਿਆ ਦੇਣ ਤੋਂ ਰੋਕਿਆ