ਗਮਾਡਾ ਸਾਈਟਾਂ ਦੀ ਈ-ਨਿਲਾਮੀ, ਨਰਸਿੰਗ ਹੋਮ ਸਤੇ ਸਕੂਲ ਸਾਈਟ ਦੀ ਵੀ ਹੋਵੇਗੀ ਨਿਲਾਮੀ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ 40 ਤੋਂ ਜ਼ਿਆਦਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ 16 ਅਗਸਤ, 2021 ਨੂੰ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਵਿਚ ਵਪਾਰਕ, ਉਦਯੋਗਿਕ, ਸੰਸਥਾਗਤ ਅਤੇ ਗਰੁੱਪ ਹਾਊਸਿੰਗ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 31 ਵਪਾਰਕ ਸਾਈਟਾਂ ਜਿਨ੍ਹਾਂ ਵਿਚ 5 ਐਸ.ਸੀ.ਓ/ਐਸ.ਸੀ.ਐਫ ਅਤੇ 26 ਬੂਥ ਸ਼ਾਮਲ ਹਨ।

ਇਸੇ ਤਰ੍ਹਾਂ 4 ਆਈ.ਟੀ. ਉਦਯੋਗਿਕ ਪਲਾਟ ਅਤੇ 4 ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਹੋਣੀ ਹੈ, ਜਿਨ੍ਹਾਂ ਵਿਚ 1 ਨਰਸਿੰਗ ਹੋਮ, 1 ਸਕੂਲ ਸਾਈਟ ਅਤੇ 2 ਹੋਰ ਵਿੱਦਿਅਕ ਅਦਾਰਿਆਂ ਦੀਆਂ ਸਾਈਟਾਂ ਸ਼ਾਮਲ ਹਨ। ਬੁਲਾਰੇ ਅਨੁਸਾਰ 4 ਚੰਕ ਸਾਈਟਾਂ ਅਤੇ 1 ਗਰੁੱਪ ਹਾਊਸਿੰਗ ਸਾਈਟ ਲਈ ਵੀ ਈ-ਨਿਲਾਮੀ ਹੋਣੀ ਹੈ। ਜ਼ਿਆਦਾ ਜਾਣਕਾਰੀ ਲਈ ਵੈੱਬਸਾਈਟ

www.puda.e-auctions.in ਵੇਖੀ ਜਾ ਸਕਦੀ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਣ ਮਿਲਣਗੀਆਂ ਪੰਜਾਬੀਆਂ ਨੂੰ ਨੌਕਰੀਆਂ ਹੀ ਨੌਕਰੀਆਂ ! ਮੁੱਖ ਮੰਤਰੀ ਦੀ ਜਰਮਨ ਸਫੀਰ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਨੂੰ ਮੰਨਣੀ ਪਵੇਗੀ ਨਵਜੋਤ ਸਿੱਧੂ ਦੀ ਗੱਲ, ਸਿੱਧੂ ਨੇ ਦਿੱਤੇ 5 ਨੁਕਤੇ