ਪੰਜਾਬ ਦੇ ਖਿਡਾਰੀਆਂ ਨੂੰ ਮਿਲਣਗੇ 27.5 ਕਰੋੜ ਰੁਪਏ, ਜਿੱਤਕੇ ਲਿਆਉਣਾ ਪਵੇਗਾ Gold Medal

ਟੋਕੀਓ ਉਲੰਪਿਕ ਵਿਖੇ ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਦੇ ਖੇਡ ਮੰਤਰੀ ਨੇ ਐਲਾਨ ਕੀਤਾ ਕਿ ਖਿਡਾਰੀ ਸੋਨ ਤਗਮਾ ਜਿੱਤਕੇ ਲਿਆਉਣ ਅਤੇ ਹਰ ਇੱਕ ਨੂੰ 2.25 ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਸ ਦਾ ਐਲਾਨ ਚੰਡੀਗੜ੍ਹ ਤੋਂ ਕੀਤਾ। ਜੋ 2.25 ਕਰੋੜ ਰੁਪਏ ਦਾ ਇਨਾਮ ਹਰ ਇੱਕ ਨੂੰ ਨਿੱਜੀ ਤੌਰ ‘ਤੇ ਦਿਤਾ ਜਾਣਾ ਹੈ ਪਹਿਲਾਂ ਇਹ ਇਨਾਮ ਪੂਰੀ ਟੀਮ ਲਈ ਹੁੰਦਾ ਸੀ ਜੋ gold medal ਜਿੱਤਕੇ ਲਿਆਉਂਦੇ ਸਨ। ਇਸ ਵਾਰ ਇਹ ਇਨਾਮ ਹਰ ਇੱਕ ਖਿਡਾਰੀ ਨੂੰ ਵੱਖਰੇ ਵੱਖਰੇ ਤੌਰ ‘ਤੇ ਦਿੱਤਾ ਜਾਣਾ ਹੈ।

ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨਾਂ ਕਿਹਾ ਕਿ ਉਨਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ। ਜੇਕਰ ਹਾਕੀ ਟੀਮ ਉਲੰਪਿਕ ਵਿੱਚ gold medal ਜਿੱਤਦੀ ਹੈ ਤਾਂ ਟੀਮ ਵਿਚਲੇ 11 ਪੰਜਾਬੀ ਖਿਡਾਰੀਆਂ ਨੂੰ ਇਹ ਇਨਾਮ ਦੀ ਰਾਸ਼ੀ ਦਿੱਤੀ ਜਾਵੇਗੀ।

ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਸੱਦਣ ਸਬੰਧੀ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿੱਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ। ਇਸ ਮੌਕੇ ਉਨਾਂ ਨਾਲ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੀ ਮੌਜੂਦ ਸਨ।

ਰਾਣ ਸੋਢੀ ਨੇ ਬੋਰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਗੈਰ-ਕਾਰਜਸ਼ੀਲ ਯੂਥ ਕਲੱਬਾਂ ਨੂੰ ਸੁਰਜੀਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ। ਉਨਾਂ ਕਿਹਾ ਕਿ ਬੋਰਡ ਦੇ ਅਹੁਦੇਦਾਰ ਪਿੰਡਾਂ ਦੇ ਦੌਰੇ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤਾਂ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਦੀ ਇਸ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ।

ਰਾਣਾ ਸੋਢੀ ਨੇ ਦੱਸਿਆ ਕਿ ਸੀ.ਐਸ.ਆਰ. ਫ਼ੰਡਾਂ ਰਾਹੀਂ ਬੋਰਡ ਵੱਲੋਂ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੀਆਂ 2500 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜਦਕਿ ਸਾਹਨੇਵਾਲ ਦੇ ਪਿੰਡਾਂ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ 5 ਖੇਡ ਮੈਦਾਨਾਂ ਦਾ ਨਵੀਨੀਕਰਨ ਸਬੰਧੀ ਕਾਰਜ ਪ੍ਰਗਤੀ ਅਧੀਨ ਹੈ। ਬੋਰਡ ਵੱਲੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਲਈ 300 ਮੁਫ਼ਤ ਟੀਕਾਕਰਨ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਮਹਾਂਮਾਰੀ ਦੌਰਾਨ 9000 ਤੋਂ ਵੱਧ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕਰਵਾਈ ਗਈ। ਬੋਰਡ ਵੱਲੋਂ ਲਾਕਾਡਊਨ ਦੌਰਾਨ ਦੂਜੇ ਸੂਬਿਆਂ ਵਿੱਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਲਈ ਵੀ ਸਹਾਇਤਾ ਕੀਤੀ ਗਈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2 ਅਗਸਤ ਤੋਂ ਖੁੱਲ੍ਹਣਗੇ ਪੰਜਾਬ ਵਿੱਚ ਸਾਰੇ ਸਕੂਲ, ਹਰ ਵਿਦਿਆਰਥੀ ਜਾ ਸਕਦਾ ਹੈ ਸਕੂਲ

105 ਸਾਲਾ ਐਥਲੀਟ ਮਾਨ ਕੌਰ ਦਾ ਹੋਇਆ ਦੇਹਾਂਤ, ਰਾਸ਼ਟਰਪਤੀ ਤੋਂ ਵੀ ਮਿਲਿਆ ਸੀ ਸਨਮਾਨ