ਹੁਣ ਮਿਲੇਗੀ 1500 ਰੁਪਏ ਪੈਨਸ਼ਨ, 1 ਅਗਸਤ ਤੋਂ ਸਰਕਾਰ ਨੇ ਵੰਡ ਕੀਤੀ ਸ਼ੁਰੂ

2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਾਂਗਰਸ ਨੇ ਕਿ ਸਰਕਾਰ ਬਣਨ ਉੱਤੇ ਪੈਨਸ਼ਨ ਦੁਗਣੀ ਕਰਕੇ ਦਿੱਤੀ ਜਾਵੇਗੀ। ਸਰਕਾਰ ਵੀ ਬਣੀ ਅਤੇ ਸਾਢੇ 4 ਸਾਲ ਬੀਤ ਜਾਣ ਮਗਰੋਂ ਕਾਂਗਰਸ ਪੰਜਾਬ ਸਰਕਾਰ ਨੇ ਪੈਨਸ਼ਨ ਦੁਗਣੀ ਕਰ ਦਿੱਤੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸੀ। ਹੁਣ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੇ ਮੱਦੇਨਜਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-20 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸਨ ਵੰਡੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ 747 ਕਰੋੜ ਰੁਪਏ ਦੀ ਪੈਨਸਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸਨ ਦਿੱਤੀ ਗਈ। ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜਿਲਿਆਂ ਦੇ 17,64,909 ਬਜੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸਨ ਦਾ ਲਾਭ ਮਿਲੇਗਾ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟੋਕੀਓ ਓਲਿੰਪਿਕ : ਭਾਰਤੀ ਮਹਿਲਾ ਹਾਕੀ ਟੀਮ ਆਸਟ੍ਰੇਲੀਆ ਨੂੰ 1-0 ਨਾਲ ਹਰਾ ਪਹੁੰਚੀ ਸੈਮੀ ਫਾਈਨਲ ਮੁਕਾਬਲੇ

ਬਲਵੰਤ ਰਾਮੂਵਾਲੀਆ ਦੀ ਧੀ ਅਮਨਜੋਤ ਸੈਂਕੜੇ ਅਕਾਲੀਆਂ ਸਮੇਤ ਹੋਏ BJP ‘ਚ ਸ਼ਾਮਲ