ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਐਸ. ਏ. ਐਸ. ਨਗਰ (ਮੁਹਾਲੀ) ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਬੀ. ਐਸ ਨਗਰ ਵਿਖੇ, ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਪਠਾਨਕੋਟ ਵਿਖੇ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਮਲੇਰਕੋਟਲਾ ਵਿਖੇ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜਲੰਧਰ ਵਿਖੇ, ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।
ਇਸੇ ਤਰ੍ਹਾਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਫ਼ਹਿਤਗੜ੍ਹ ਸਾਹਿਬ ਵਿਖੇ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ਵਿਖੇ, ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ਵਿਖੇ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਪਟਿਆਲਾ ਵਿਖੇ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਖੇ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਵਿਖੇ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਲਿਸਟ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ