ਓਲੰਪੀਅਨਸ ਲਈ ਸਰਕਾਰੀ ਨੌਕਰੀ ਦੀ ਰੂਪ ਰੇਖਾ ਤਿਆਰ, ਪਰ ਜੋ ਸੜਕਾਂ ‘ਤੇ ਰੁਲ ਰਹੇ ਉਹਨਾਂ ਦਾ ਕੀ ?

ਸੂਬਾ ਸਰਕਾਰ ਓਲੰਪਿਕਸ ‘ਚ ਮੈਡਲ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ ਰੇਖਾ ਤਿਆਰ ਕਰ ਰਹੀ ਹੈ। ਪਰ ਜੋ ਨੌਕਰੀਆਂ ਲਈ ਸੜਕਾਂ ‘ਤੇ ਰੁਲ ਰਹੇ ਹਨ, ਜਿੰਨਾ ਦੇ ਸਿਰ ਉੱਤੇ ਛੱਤ ਨਹੀਂ ਅਤੇ ਵਧੀਆ ਖੇਡ ਦਿਖਾ ਰਹੇ ਹਨ, ਉਹਨਾਂ ਬਾਰੇ ਸਰਕਾਰ ਕਦੋ ਸੋਚੇਗੀ ? ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਆਖਰੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ ’ਤੇ ਵਿਚਾਰਨ ਲਈ ਕਿਹਾ। ਪੰਜਾਬ ਭਵਨ ਵਿਖੇ ਰੱਖੇ ਸਮਾਗਮ ਦੌਰਾਨ ਓਲੰਪਿਕ ਤਗਮਾ ਜੇਤੂਆਂ ਅਤੇ ਟੋਕੀਓ ਓਲੰਪਿਕ-2020 ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ, ਜਿਨਾਂ ਨੇ ਦੇਸ਼ ਖਾਸ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਕੇ ਸਾਰੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ, ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਖੇਡ ਇਤਿਹਾਸ ਵਿੱਚ ਮੁੜ ਇਤਿਹਾਸ ਸਿਰਜਿਆ ਹੈ।

ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਨਕਦ ਇਨਾਮੀ ਰਾਸੀ ਨੂੰ ਓਲੰਪਿਕ ਤਮਗਾ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਦੇ ਖਾਤਿਆਂ ਵਿੱਚ ਆਨਲਾਈਨ ਟਰਾਂਸਫਰ ਕੀਤਾ। ਸਤਿਕਾਰ ਅਤੇ ਸ਼ੁਕਰਾਨੇ ਦੇ ਪ੍ਰਤੀਕ ਵਜੋਂ ਮਹਿਲਾ ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਆਪਣੇ ਸਮੁੱਚ ਟੀਮ ਮੈਂਬਰਾਂ ਦੇ ਦਸਤਖਤਾਂ ਵਾਲੀ ਹਾਕੀ ਭੇਟ ਕੀਤੀ। ਟੋਕੀਓ ਓਲੰਪਿਕ-2020 ਵਿੱਚ 41 ਸਾਲਾਂ ਦੇ ਅੰਤਰਾਲ ਤੋਂ ਬਾਅਦ ਕਾਂਸੀ ਦਾ ਤਗਮਾ ਜਿੱਤਣ ਵਿੱਚ ਪੁਰਸ ਹਾਕੀ ਟੀਮ ਦੇ ਸਾਨਦਾਰ ਪ੍ਰਦਰਸਨ ਦੀ ਸਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਇਸਨੂੰ ਹਾਕੀ ਵਿੱਚ ਭਾਰਤ ਦੀ ਗੁਆਚੀ ਸਾਨ ਨੂੰ ਮੁੜ ਬਹਾਲ ਕਰਨ ਦੀ ਸ਼ੁਰੂਆਤ ਦੱਸਿਆ।

ਟੋਕੀਓ ਓਲੰਪਿਕ -2020 ਵਿੱਚ ਸੂਬਾਈ ਖਿਡਾਰੀਆਂ ਦੇ ਸਾਨਦਾਰ ਪ੍ਰਦਰਸਨ ਨੂੰ ਮਾਨਤਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਦੇ ਨਾਮ ’ਤੇ ਸਕੂਲਾਂ ਅਤੇ ਉਨਾਂ ਦੇ ਜੱਦੀ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਨਾਂ ਰੱਖਣ ਦਾ ਐਲਾਨ ਕੀਤਾ। ਉਨਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਅਜਿਹੇ ਸਕੂਲਾਂ ਅਤੇ ਸੜਕਾਂ ਦੀ ਪਛਾਣ ਕਰਨ ਲਈ ਵੀ ਕਿਹਾ ਤਾਂ ਜੋ ਇਨਾਂ ਖਿਡਾਰੀਆਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ ਜਿਨਾਂ ਨੇ ਹਰ ਪੰਜਾਬੀ ਦਾ ਮਾਣ ਵਧਾਇਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਪੁਰਸ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਤੋਂ ਐਸ.ਪੀ. ਵਜੋਂ ਤਰੱਕੀ ਦਿੱਤੀ।

ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਜਿਸ ਨਾਲ ਉਹ ਵਿਸਵ ਪੱਧਰੀ ਮੁਕਾਬਲਿਆਂ ਵਿੱਚ ਹੋਰ ਉੱਤਮ ਕਾਰਗੁਜ਼ਾਰੀ ਵਿਖਾ ਸਕਣ, ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ’ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ’ ਪੰਜਾਬ ਦੇ ਖਿਡਾਰੀਆਂ ਦੇ ਵਿਲੱਖਣ ਹੁਨਰ ਨੂੰ ਆਲਮੀ ਨਕਸ਼ੇ ’ਤੇ ਪ੍ਰਦਰਸ਼ਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨਾਂ ਨੇ ਖੇਡ ਮੰਤਰੀ ਨੂੰ ਖਿਡਾਰੀਆਂ ਅਤੇ ਉਨਾਂ ਦੇ ਕੋਚਾਂ ਦੀ ਸਲਾਹ ਨਾਲ ਵੱਖ -ਵੱਖ ਖੇਡਾਂ ਲਈ ਅਤਿ ਆਧੁਨਿਕ ਸਟੇਡੀਅਮ ਵਿਕਸਤ ਕਰਨ ਸਬੰਧੀ ਰੂਪ -ਰੇਖਾ ਤਿਆਰ ਕਰਨ ਲਈ ਕਿਹਾ ਤਾਂ ਜੋ ਉਹ ਵਿਸਵ ਪੱਧਰੀ ਮਾਪਦੰਡਾਂ ਅਨੁਸਾਰ ਪੇਸੇਵਰ ਢੰਗ ਨਾਲ ਅਭਿਆਸ ਕਰ ਸਕਣ। ਉਨਾਂ ਭਰੋਸਾ ਦਿਵਾਇਆ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਅਤੇ ਉੱਘੇ ਅਥਲੀਟ ਮਿਲਖਾ ਸਿੰਘ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਜੇ ਉਹ ਅੱਜ ਜ਼ਿੰਦਾ ਹੁੰਦੇ ਤਾਂ ਇਸ ਦੁਰਲੱਭ ਪ੍ਰਾਪਤੀ ’ਤੇ ਸਭ ਤੋਂ ਜ਼ਿਆਦਾ ਖੁਸ਼ੀ ਇਨਾਂ ਦੋਹਾਂ ਮਹਾਨ ਖਿਡਾਰੀਆਂ ਨੂੰ ਹੋਣੀ ਸੀ। ਉਨਾਂ ਕਿਹਾ ਕਿ ਰਾਜ ਸਰਕਾਰ ਪੰਜਾਬ ਦਾ ਪਿਛੋਕੜ ਰੱਖਣ ਵਾਲੇ ਗੋਲਡ ਮੈਡਲ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ, ਜੋ ਇਸ ਵਿਲੱਖਣ ਪਾ੍ਰਪਤੀ ਨੂੰ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਅਥਲੀਟ ਹਨ, ਨੂੰ ਵੀ ਸਨਮਾਨਿਤ ਕਰੇਗੀ। ਦੱਸਣਯੋਗ ਹੈ ਕਿ ਨੀਰਜ ਚੋਪੜਾ ਅੱਜ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੁਰਸ ਹਾਕੀ ਵਿੱਚ ਇਤਿਹਾਸਕ ਜਿੱਤ ਅਤੇ ਮਹਿਲਾ ਹਾਕੀ ਟੀਮ ਅਤੇ ਅਥਲੀਟ ਕਮਲਪ੍ਰੀਤ ਕੌਰ ਵੱਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ ਅਤੇ ਖੇਡ ਭਾਵਨਾ ਹਮੇਸ਼ਾ ਉਭਰਦੇ ਖਿਡਾਰੀਆਂ ਨੂੰ ਰਾਸਟਰੀ ਅਤੇ ਅੰਤਰਰਾਸਟਰੀ ਟੂਰਨਾਮੈਂਟਾਂ ਵਿੱਚ ਮਾਣ-ਸਨਮਾਨ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗੀ। ਉਨਾਂ ਨੇ ਮੁੱਕੇਬਾਜੀ, ਨਿਸਾਨੇਬਾਜੀ ਅਤੇ ਅਥਲੈਟਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਸਮੂਲੀਅਤ ਦੀ ਵੀ ਸਲਾਘਾ ਕੀਤੀ।

ਆਪਣੇ ਸੰਬੋਧਨ ਵਿੱਚ ਪੰਜਾਬ ਦੇ ਰਾਜਪਾਲ ਨੇ ਇਨਾਂ ਖਿਡਾਰੀਆਂ ਦੀ ਪੁਲਿਸ ਫੋਰਸ ਵਿੱਚ ਭਰਤੀ ਹੋਣ ਦੀ ਭਾਵਨਾ ਦੀ ਸਲਾਘਾ ਕੀਤੀ ਅਤੇ ਇਛੁੱਕ ਖਿਡਾਰੀਆਂ ਨੂੰ ਚੰਡੀਗੜ ਪੁਲਿਸ ਵਿੱਚ ਭਰਤੀ ਹੋਣ ਦੀ ਪੇਸਕਸ ਵੀ ਕੀਤੀ। ਉਨਾਂ ਕਿਹਾ ਕਿ ਖੇਡਾਂ ਵਿੱਚ ਪਿੰਡਾਂ ਤੋਂ ਹੁਨਰਮੰਦ ਖਿਡਾਰੀਆਂ ਦਾ ਪੂਲ ਤਿਆਰ ਕਰਕੇ ਲਿਆਂਦਾ ਜਾਵੇ ਅਤੇ ਸਾਡੇ ਪੇਂਡੂ ਖੇਤਰਾਂ ਵਿੱਚ ਢੁੱਕਵੀਆਂ ਸਹੂਲਤਾਂ ਨਾਲ ਲੈਸ ਖੇਡ ਅਕੈਡਮੀਆਂ ਦੀ ਲੋੜ ਹੈ ਜਿੱਥੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਾਇਆ ਜਾ ਸਕੇ।

ਰਾਜਪਾਲ ਨੇ ਓਲੰਪਿਕ ਵਿਚ ਪੰਜਾਬ ਦੇ ਖਿਡਾਰੀਆਂ ਦੇ ਮਿਸਾਲੀ ਯੋਗਦਾਨ ਦਾ ਜਿਕਰ ਕਰਦਿਆਂ ਕਿਹਾ ਕਿ ਮਿੱਠਾਪੁਰ ਅਤੇ ਸੰਸਾਰਪੁਰ ਨੂੰ ਹਾਕੀ ਦੇ ਉੱਭਰਦੇ ਖਿਡਾਰੀਆਂ ਦੀਆਂ ਨਰਸਰੀਆਂ ਮੰਨਿਆ ਜਾਂਦਾ ਰਿਹਾ ਜਿਨਾਂ ਨੇ ਕੌਮਾਂਤਰੀ ਖੇਡਾਂ ਵਿਚ ਦੇਸ ਦਾ ਨਾਮ ਰੌਸਨ ਕੀਤਾ। ਉਹਨਾਂ ਕਿਹਾ ਕਿ ਓਲੰਪਿਕ ਵਿੱਚ ਹਾਕੀ ਟੀਮ ਵਿਚ ਇੱਕ ਵਾਰ ਤਾਂ ਬਹੁਤੇ ਮੈਂਬਰ ਇਕੱਲੇ ਸੰਸਾਰਪੁਰ ਦੇ ਸਨ।

ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੁਰਜੀਤ ਹਾਕੀ ਅਕੈਡਮੀ ਦੀਆਂ ਲੀਹਾਂ ਉੱਤੇ ਮਹਿਲਾ ਹਾਕੀ ਅਕੈਡਮੀ ਸਥਾਪਤ ਕਰੇਗੀ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਓਲੰਪਿਕ ਤਮਗਾ ਜੇਤੂਆਂ ਨੂੰ ਸਰਕਾਰੀ ਨੌਕਰੀਆਂ ਦੀ ਪੇਸਕਸ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ।

ਪੰਜਾਬੀ ਖਿਡਾਰੀਆਂ ਦੇ ਸਾਨਦਾਰ ਪ੍ਰਦਰਸਨ ਦੇ ਮੱਦੇਨਜਰ ਸੂਬਾ ਸਰਕਾਰ ਨੇ ਇਸ ਵਾਰ ਨਕਦ ਪੁਰਸਕਾਰਾਂ ਦੀ ਰਾਸ਼ੀ ਵਧਾ ਕੇ ਦੇਣ ਦਾ ਫੈਸਲਾ ਕੀਤਾ। ਇਸ ਮੌਕੇ ਕਾਂਸੀ ਤਮਗਾ ਜੇਤੂ 10 ਪੁਰਸ ਹਾਕੀ ਖਿਡਾਰੀਆਂ ਨੂੰ 2.51-2.51 ਕਰੋੜ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰਾਂ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ, ਭਾਰਤੀ ਪੁਰਸ ਹਾਕੀ ਖਿਡਾਰੀ (ਭਾਗੀਦਾਰ) ਅਤੇ ਇਕ ਫਾਈਨਲਿਸਟ ਅਥਲੀਟ ਨੂੰ 50-50 ਲੱਖ ਰੁਪਏ ਅਤੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਛੇ ਖਿਡਾਰੀਆਂ ਨੂੰ 21-21 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕਸ ਵਿੱਚ ਪੰਜਾਬ ਦੇ 20 ਖਿਡਾਰੀਆਂ ਨੇ ਹਿੱਸਾ ਲਿਆ, ਜਿਨਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ ਹਾਕੀ ਟੀਮ ਦੇ 11 ਖਿਡਾਰੀ ਮਨਪ੍ਰੀਤ ਸਿੰਘ (ਕਪਤਾਨ), ਮਨਦੀਪ ਸਿੰਘ, ਹਾਰਦਿਕ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸਮਸੇਰ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਕਿ੍ਰਸਨ ਪਾਠਕ, ਵਰੁਣ ਕੁਮਾਰ ਅਤੇ ਸਿਮਰਨਜੀਤ ਸਿੰਘ, 3 ਅਥਲੈਟਿਕਸ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ (ਸਾਟਪੁੱਟ), ਕਮਲਪ੍ਰੀਤ ਕੌਰ (ਡਿਸਕਸ ਥਰੋਅਰ) ਅਤੇ ਗੁਰਪ੍ਰੀਤ ਸਿੰਘ (50 ਕਿਲੋਮੀਟਰ ਵਾਕਰ),

ਸੈਮੀਫਾਈਨਲ ਵਿੱਚ ਪਹੁੰਚੀ ਅਤੇ ਚੌਥੇ ਸਥਾਨ ‘ਤੇ ਰਹੀ ਭਾਰਤੀ ਮਹਿਲਾ ਹਾਕੀ ਟੀਮ ਦੀਆਂ 2 ਖਿਡਾਰਨਾਂ ਗੁਰਜੀਤ ਕੌਰ, ਰੀਨਾ ਖੋਖਰ ਅਤੇ ਨਿਸ਼ਾਨੇਬਾਜ਼ ਅੰਜੁਮ ਮੌਦਗਿੱਲ ਅਤੇ ਅੰਗਦਵੀਰ ਸਿੰਘ, ਮੁੱਕੇਬਾਜ ਸਿਮਰਨਜੀਤ ਕੌਰ ਅਤੇ ਪੈਰਾਲਿੰਪਿਕਸ ਵਿੱਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰੀ ਪਲਕ ਕੋਹਲੀ ਸ਼ਾਮਲ ਹਨ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਤੀਸਰੇ ਸਿਆਸੀ ਫਰੰਟ ਦਾ ਆਗਾਜ਼, ਬਾਦਲ ਕਿਵੇਂ ਨਜਿੱਠਣਗੇ ਆਪਣਿਆਂ ਨਾਲ !

ਅਕਤੂਬਰ ਤੋਂ RBI ਨੇ ਨਿਯਮ ਬਦਲੇ, ATM ‘ਚੋਂ ਰੁਪਏ ਨਾ ਨਿਕਲੇ ਤਾਂ 10,000 ਰੁਪਏ ਜੁਰਮਾਨਾ !