ਲੁਧਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਦਰਜਨ ਦੇ ਕਰੀਬ ਬੱਚੇ ਕੋਰੋਨਾ ਪੋਜ਼ਟਿਵ ਆਏ ਸਨ ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪਰਨਾ ਦੀ ਪਈ। ਇਸ ਸਭ ਦੇ ਬਾਵਜੂਦ ਸਰਕਾਰ ਨੇ ਸਕੂਲ ਬੰਦ ਨਾ ਕਰਨ ਦਾ ਫੈਸਲਾ ਲਿਆ ਅਤੇ ਹੁਣ ਨਤੀਜੇ ਹੋਰ ਗੰਭੀਰ ਹੋ ਰਹੇ ਹਨ। ਅਜਨਾਲਾ ਦੇ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ 8 ਵਿਦਿਆਰਥਣਾਂ ਨੂੰ ਕੋਰੋਨਾ ਹੋਇਆ। ਓਹਨਾ ਦੀ ਰਿਪੋਰਟ ਕੋਰੋਨਾ ਪੋਜ਼ਟੀਵ ਦੱਸੀ ਗਈ ਹੈ। ਸਰਕਾਰੀ ਨਿਰਦੇਸ਼ਾਂ ਉੱਤੇ ਸਕੂਲਾਂ ਵਿੱਚ ਟੈਸਟ ਕੀਤੇ ਜਾ ਰਹੇ ਹਨ ਅਤੇ ਉਹਨਾਂ ਹੀ ਟੈਸਟਾਂ ਵਿੱਚ 8 ਵਿਦਿਆਰਥਣਾਂ ਦੀ ਰਿਪੋਰਟ ਪੋਜ਼ਟੀਵ ਆਈ ਹੈ। ਸਰਕਾਰੀ ਨੇ ਕਿਹਾ ਹੈ ਕਿ ਪ੍ਰਸ਼ਾਸਨ ਹਰ ਰੋਜ਼ 10,000 ਟੈਸਟ ਕਰੇ ਤਾਂ ਜੋ ਬੱਚਿਆਂ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾਵੇ। ਜਾਣਕਰੀ ਮੁਤਾਬਕ ਸਕੂਲ ਨੂੰ 14 ਦਿਂਲ਼ੀ ਬੰਦ ਕਰ ਦਿੱਤਾ ਗਿਆ ਹੈ ਅਤੇ ਸਾਰਿਆਂ ਦੇ ਟੈਸਟ ਕਰਵਾਏ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਸਕੂਲ ਨੂੰ ਸੇਨੇਟਾਈਜ਼ ਕਰਵਾਇਆ ਜਾ ਰਿਹਾ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ