ਜਲੰਧਰ ਵਿਖੇ ਲੱਗੇ ਕਿਸਾਨਾਂ ਦੇ ਧਰਨੇ ਕਾਰਨ ਆਮ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਕਿਸਾਨਾਂ ਨਾਲ ਇਸ ਬਾਰੇ ਚਰਚਾ ਵੀ ਹੋਈ ਕਿ ਤਿਉਹਾਰਾਂ ਦਾ ਦਿਨ ਹੈ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਪਰ ਫ਼ਿਰ ਵੀ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੰਘੇ ਦਿਨੀ ਕਿਸਾਨਾਂ ਨੇ ਦੱਸਿਆ ਸੀ ਕਿ ਚੰਡੀਗੜ੍ਹ ਵਿਖੇ ਸਰਕਾਰ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਹੋਵੇਗੀ। ਇਸ ਧਰਨੇ ਦੇ ਹੱਲ ਲਈ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਸ਼ੁਰੂ ਹੋ ਚੁੱਕੀ ਹੈ।
ਸਰਕਾਰ ਵੱਲੋਂ ਸੁਖਜਿੰਦਰ ਰੰਧਾਵਾ ਅਤੇ ਸੁੰਦਰ ਸ਼ਾਮ ਅਰੋੜਾ ਕਿਸਾਨਾਂ ਨਾਲ ਗੱਲ ਕਰਨ ਲਈ ਪਹੁੰਚੇ। ਕਿਸਾਨਾਂ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ ਵੱਲੋਂ ਕੀਤੀ ਗਈ। ਗੰਨਾ ਮੁੱਲ ਵਿੱਚ ਵਾਧਾ ਕਰਨ ਨੂੰ ਲੈ ਕੇ ਕਿਸਾਨਾਂ ਨੇ ਜਲੰਧਰ ਵਿਖੇ ਵੱਡਾ ਧਰਨਾ ਲਗਾਇਆ ਹੋਇਆ ਹੈ। ਕਿਸਾਨਾਂ ਨੇ ਗੰਨੇ ਦੇ ਮੁੱਲ ਵਿੱਚ 100 ਰੁਪਏ ਵਧਾਉਣ ਦੀ ਗੱਲ ਕਹੀ ਪਰ ਸਰਕਾਰ ਵੱਲੋਂ 19 ਰੁਪਏ ਦਾ ਵਾਧਾ ਕੀਤਾ ਗਿਆ ਸੀ। ਫਿਲਹਾਲ ਇਹ ਮੀਟਿੰਗ ਚੰਡੀਗੜ੍ਹ ਵਿਖੇ ਜਾਰੀ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ