ਕਲਰਕਾਂ, ਸਟੈਨੋਟਾਈਪਿਸਟਾਂ ਅਤੇ ਹੋਰ ਆਸਾਮੀਆਂ ਲਈ ਜਲਦ ਹੋਵੇਗੀ ਭਰਤੀ ਸ਼ੁਰੂ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਮੰਗ ਅਨੁਸਾਰ ਕਲਰਕਾਂ, ਸਟੈਨੋਟਾਈਪਿਸਟਾਂ, ਜੂਨੀਅਰ ਕੋਚਾਂ ਅਤੇ ਡੇਅਰੀ ਡਿਵੈਲਪਮੈਂਟ ਅਫਸਰਾਂ ਦੀਆਂ ਆਸਾਮੀਆਂ ਦਾ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤਾ ਜਾ ਰਹੀ ਹੈ। ਉਕਤ ਪ੍ਰਗਟਾਵਾ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ। ਰਮਨ ਬਹਿਲ ਨੇ ਦੱਸਿਆ ਕਿ ਬੋਰਡ ਵਲੋਂ ਪ੍ਰਕਾਸ਼ਿਤ ਆਸਾਮੀਆਂ ਦੀ ਲਿਖਤੀ ਪ੍ਰੀਖਿਆਵਾਂ ਸਮਾਪਤ ਹੋਣ ਤੋਂ ਬਾਅਦ ਵੱਧ ਤੋਂ ਵੱਧ 2 ਮਹੀਨਿਆਂ ਵਿਚ ਕਲਰਕ, ਜੂਨੀਅਰ ਕੋਚ, ਸਟੈਨੋਟਾਈਪਿਸਟਾਂ ਅਤੇ ਡੇਅਰੀ ਡਿਵੈਲਪਮੈਂਟ ਅਫਸਰਾਂ ਦੀਆਂ ਆਸਾਮੀਆਂ ਦਾ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਰਮਨ ਬਹਿਲ ਨੇ ਕਿਹਾ ਕਿ ਬੋਰਡ ਵਲੋਂ ਵੱਖ-ਵੱਖ ਅਸਾਮੀਆਂ ਦੀਆਂ ਭਰਤੀਆਂ ਸਬੰਧੀ 15 ਇਸ਼ਤਿਹਾਰ ਜਾਰੀ ਕੀਤੇ ਜਾ ਚੁੱਕੇ ਹਨ, ਜਿਹਨਾਂ ਵਿੱਚੋਂ ਕਈ ਆਸਾਮੀਆਂ ਦੀ ਲਿਖਤੀ ਪ੍ਰੀਖਿਆ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਆਸਾਮੀਆਂ ਜਿਵੇਂ ਕਿ ਜੇਲ੍ਹ ਵਾਰਡਰ ਅਤੇ ਜੇਲ੍ਹ ਮੈਟਰਨ ਦੀ ਲਿਖਤੀ ਪ੍ਰੀਖਿਆ ਮਿਤੀ 27-08-21 ਤੋਂ 29-08-21 ਤੱਕ ਅਤੇ ਪਟਵਾਰੀਆਂ ਦੀ ਦੂਜੇ ਪੜਾਅ ਦੀ ਲਿਖਤੀ ਪ੍ਰੀਖਿਆ ਮਿਤੀ 05-09-21 ਨੂੰ ਲਈ ਜਾ ਰਹੀ ਹੈ। ਰਮਨ ਬਹਿਲ ਨੇ ਕਿਹਾ ਐਕਸਾਈਜ ਇੰਸਪੈਕਟਰ, ਚੋਣ ਕਾਨੂੰਗੋ ਅਤੇ ਆਂਗਨਵਾੜੀ ਸੁਪਰਵਾਈਜਰ ਦੀਆਂ ਲਿਖਤੀ ਪ੍ਰੀਖਿਆਵਾਂ ਵੀ ਲਈਆਂ ਜਾਣੀਆਂ ਬਾਕੀ ਹਨ।

ਇਹਨਾਂ ਸਾਰੀਆਂ ਆਸਾਮੀਆਂ ਦੀਆਂ ਲਿਖਤੀ ਪ੍ਰੀਖਿਆਵਾਂ ਦੋ ਮਹੀਨੇ ਦੇ ਅੰਦਰ ਅੰਦਰ ਪੂਰੀਆਂ ਕਰ ਲਈਆਂ ਜਾਣਗੀਆਂ। ਜਿਹਨਾਂ ਆਸਾਮੀਆਂ ਦੀ ਲਿਖਤੀ ਪ੍ਰੀਖਿਆ ਖਤਮ ਹੋ ਚੁੱਕੀ ਹੈ, ਉਹਨਾਂ ਵਿੱਚ ਯੋਗ ਪਾਏ ਉਮੀਦਵਾਰਾਂ ਦੀਆਂ ਕੌਂਸਲਿੰਗਾਂ ਕੀਤੀਆਂ ਜਾ ਰਹੀਆਂ ਹਨ। ਕੌਂਸਲਿੰਗ ਉਪਰੰਤ ਮੈਰਿਟ ਅਨੁਸਾਰ ਉਮੀਦਵਾਰਾਂ ਦੀਆਂ ਸਿਫਾਰਸਾਂ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਜਾਣਗੀਆਂ। ਬਹਿਲ ਨੇ ਅਖੀਰ ਵਿੱਚ ਦੱਸਿਆ ਕਿ ਬੋਰਡ ਵਲੋਂ ਕੀਤੀ ਜਾ ਰਹੀ ਸਮੁਚੀ ਭਰਤੀ ਸਬੰਧੀ ਸਾਰੀ ਜਾਣਕਾਰੀ ਬੋਰਡ ਦੀ ਵੈਬਸਾਈਟ ‘ਤੇ ਉਪਲਬਧ ਕਰਵਾਈ ਦਿੱਤੀ ਜਾਵੇਗੀ, ਇਸ ਲਈ ਸਬੰਧਤ ਉਮੀਦਵਾਰ ਬੋਰਡ ਦੀ ਵੈਬਸਾਈਟ ਨੂੰ ਸਮੇਂ ਸਮੇਂ ਸਿਰ ਚੈੱਕ ਕਰਦੇ ਰਹਿਣ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦਾਸ ਮਾਨ ਖਿਲਾਫ਼ ਪਰਚਾ ਦਰਜ, ਹੁਣ ਹੋਵੇਗੀ ਗ੍ਰਿਫ਼ਤਾਰੀ !

ਕਾਬੁਲ ਹਵਾਈ ਅੱਡੇ ਬਾਹਰ ਬੰਬ ਧਮਾਕਿਆਂ ‘ਚ 90 ਲੋਕਾਂ ਦੀ ਮੌਤ, ਅਮਰੀਕੀ ਰਾਸ਼ਟਰਪਤੀ ਦਾ ਐਲਾਨ