ਦੁਪਹਿਰ 12 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪੰਜਾਬ ਵਿੱਚ ਪੂਰਨ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਸੀ ਜਿਸਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਹਰ ਵੱਡੇ ਮਾਰਗ ਉੱਤੇ ਟਰੈਫਿਕ ਜਾਮ ਲੱਗੇ ਹੋਏ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਖਿਲਾਫ਼ ਗੁੱਸਾ ਜ਼ਾਹਿਰ ਕੀਤਾ ਜਾ ਰਿਹਾ ਹੈ। ਕਰਨਾਲ ਵਿੱਚ ਲੰਘੇ ਦਿਨੀਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ। ਕਿਸਾਨਾਂ ਦੇ ਕਈ ਥਾਈਂ ਸੱਟਾਂ ਵੀ ਲੱਗੀਆਂ ਜਿਸ ਤੋਂ ਬਾਅਦ ਕਿਸਾਨਾਂ ਨੇ ਰੋਹ ਵਿੱਚ ਆ ਕਈ ਥਾਈਂ ਰਸਤੇ ਜਾਮ ਕੀਤੇ। ਕੱਲ ਹਰਿਆਣਾ ਵਿੱਚ ਜਾਮ ਸੀ ਅਤੇ ਅੱਜ ਪੰਜਾਬ, ਦਿੱਲੀ ਅਤੇ ਹਰਿਆਣਾ ਕਈ ਥਾਈਂ ਅੱਜ ਬੰਦ ਕੀਤਾ ਗਿਆ। ਲੰਮੇ ਜਾਮ ਲੱਗੇ ਹੋਏ ਹਨ ਜਿਸ ਕਾਰਨ ਲੋਕਾਂ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਇਹ ਰੋਡ ਜਾਮ 2 ਵਜੇ ਤੋਂ ਪਹਿਲਾਂ ਨਹੀਂ ਖੋਲ੍ਹਿਆ ਜਾਣਾ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ