ਭਾਜਪਾ ਆਗੂਆਂ ਵੱਲੋਂ ਇਕੱਲੀ ਮਹਿਲਾ ਨਾਲ ਕੀਤੀ ਬਦਸਲੂਕੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਮਹਿਲਾਵਾਂ ਨੂੰ ਰੋਕਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਜਿਸ ਤੋਂ ਵੱਧ ਮਹਿਲਾਵਾਂ ਦਾ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਅਤੇ ਪੁਲਿਸ ਵੱਲੋਂ ਮਹਿਲਾਵਾਂ ਉੱਤੇ ਲਾਠੀਚਾਰਜ ਕੀਤਾ। ਐਨਾ ਹੀ ਨਹੀਂ ਪੁਲਿਸ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮਹਿਲਾਵਾਂ ਉੱਪਰ ਜਲ ਤੋਪਾਂ ਵਿਚ ਚਲਾਈਆਂ ਗਈਆਂ। ਇਸ ਦੌਰਾਨ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ, ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੂੰ ਸੱਟਾਂ ਲੱਗੀਆਂ।
ਬੇਹੋਸ਼ ਅਤੇ ਜ਼ਖਮੀ ਹੋਈਆਂ ਮਹਿਲਾਵਾਂ ਨੂੰ ਇਲਾਜ ਲਈ ਮੁਹਾਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਭਾਜਪਾ ਵੱਲੋਂ ਕੀਤੇ ਇਸ ਜ਼ੁਲਮ ਦਾ ਬਦਲਾ ਜ਼ਰੂਰ ਲੈਣਗੇ। ਭਾਜਪਾ ਨੂੰ ਮੁਆਫ਼ੀ ਮੰਗਣੀ ਪਵੇਗੀ ਕਿਉਂਕਿ ਉਹਨਾਂ ਦੇ ਮੰਤਰੀਆਂ ਤੋਂ ਲੈ ਕੇ ਭਾਜਪਾ ਆਗੂਆਂ ਵੱਲੋਂ ਮਹਿਲਾਵਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਇਕੱਠੀਆਂ ਹੋਈਆਂ ਮਹਿਲਾਵਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ ਅਤੇ ਓਹਨਾਂ ਦਾ ਪੁਤਲਾ ਵੀ ਸਾੜਿਆ ਗਿਆ। ਜਿਸ ਤੋਂ ਬਾਅਦ ਭਾਜਪਾ ਵਾਲੇ ਵੀ ਬੌਖ਼ਲਾ ਗਏ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਐਲਾਨ ਵੀ ਕੀਤਾ ਗਿਆ ਕਿ ਉਹ ਹੁਣ ਚੰਡੀਗੜ੍ਹ ਕਾਰਪੋਰੇਸ਼ਨ ਚੋਣਾਂ ਵਿੱਚ ਵੀ ਨਿਤਰਣਗੇ। ਚੰਡੀਗੜ੍ਹ ਪ੍ਰਸ਼ਾਸਨ ਲਈ ਹੋਣ ਵਾਲਿਆਂ ਚੋਣਾਂ ਦੀਆਂ ਹਰ ਇੱਕ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾਣਗੀਆਂ। ਇਸ ਵੇਲੇ ਚੰਡੀਗੜ੍ਹ ਉੱਤੇ ਭਾਜਪਾ ਦਾ ਕਬਜਾ ਹੈ ਜਿਸ ਕਾਰਨ ਆਮ ਆਦਮੀ ਪ੍ਰੀਤਿ ਵੱਲੋਂ ਚੰਡੀਗੜ੍ਹ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਹਿਲਾਵਾਂ ਖਿਲਾਫ਼ ਵਰਤੀਆਂ ਗਈਆਂ ਜਲ ਤੋਪਾਂ ਅਤੇ ਲਾਠੀਚਾਰਜ ਕਾਰਨ ਭਾਜਪਾ ਨੂੰ ਹੁਣ ਹਰ ਵਰਗ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ। ਕਿਸਾਨਾਂ ਵੱਲੋਂ ਵੀ ਭਾਜਪਾ ਦਾ ਵਿਰੋਧ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ