ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿੱਚ ਕਿਸਾਨਾਂ ਨੇ ਮਹਾ ਪੰਚਾਇਤ ਸੱਦੀ ਤਾਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਇਹ ਵੱਡਾ ਇਕੱਠ ਮੁੜ ਤੋਂ ਕਿਸਾਨੀ ਸੰਘਰਸ਼ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸੁਰਜੀਤ ਕਰਨ ਦੀ ਭੂਮਿਕਾ ਨਿਭਾਅ ਰਿਹਾ। ਚੱਲ ਰਹੇ ਇਸ ਕਿਸਾਨ ਅੰਦੋਲਨ ਨੇ ਮੋਦੀ-ਸ਼ਾਹ ਸਰਕਾਰ ਦੀਆਂ ਜੜਾਂ ਹਿਲਾਕੇ ਰੱਖ ਦਿੱਤੀਆ ਹਨ। ਜਨਸਲਾਬ ਨੇ ਇਹ ਗੱਲ ਸਾਫ ਕਰ ਦਿੱਤੀ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਕਨੂੰਨ ਵਾਪਸ ਲੈਣ ਤੋਂ ਬਿਨਾਂ ਹੁਣ ਕੇਂਦਰ ਸਰਕਾਰ ਕੋਲ ਕੋਈ ਰਸਤਾ ਨਹੀ ਬਚਿਆ। ਕਰਨੈਲ ਸਿੰਘ ਪੀਰਮੁਹੰਮਦ ਜਰਨਲ ਸਕੱਤਰ ਸ੍ਰੌਮਣੀ ਅਕਾਲੀ ਦਲ ਸੰਯੁਕਤ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ‘ਤੇ ਕਰਨਾਲ ਅਤੇ ਮੋਗਾ ਵਿੱਚ ਅੱਤਿਆਚਾਰ ਢਾਹਿਆ ਗਿਆ ਹੈ, ਉਸੇ ਤਰ੍ਹਾਂ ਕੱਲ ਸਾਡੀ ਪਾਰਟੀ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਆਗੂਆਂ ਵਰਕਰਾਂ ਦੇ ਨਾਲ ਵੀ ਚੰਡੀਗੜ੍ਹ ਵਿਖੇ ਦੁਰਵਿਵਹਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕਿਸਾਨਾਂ ਦੇ ਹੱਕ ਵਿੱਚ ਹਮੇਸ਼ਾ ਆਵਾਜ਼ ਬੁਲੰਦ ਕਰਦਾ ਰਿਹਾ ਹੈ ਅਤੇ ਅੱਗੇ ਵੀ ਬੁਲੰਦ ਕਰਦਾ ਰਹੇਗਾ। ਪਾਰਟੀ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਕਿਸਾਨਾਂ ਨਾਲ ਕਰਨਾਲ ਅਤੇ ਮੋਗਾ ਵਿੱਚ ਜੋ ਕੁੱਝ ਹੋਇਆ ਉਹ ਬਿਆਨ ਨਹੀ ਕੀਤਾ ਜਾ ਸਕਦਾ ਜੇਕਰ ਆਪਣੀਆ ਚੁਣੀਆ ਹੋਈਆ ਸਰਕਾਰਾਂ ਹੀ ਅਜਿਹੀ ਧੱਕੇਸ਼ਾਹੀ ਕਰਨਗੀਆਂ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕਤੰਤਕ ਦਾ ਕੀ ਬਣੇਗਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅੰਨਦਾਤਾ ਦੀ ਆਪਣੇ ਹੱਕਾਂ ਲਈ ਉੱਠਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਇਆ ਨਹੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਵਿਰੁੱਧ ਕੀਤੇ ਜਾ ਰਹੇ ਅੱਤਿਆਚਾਰ ਦੀ ਕੀਮਤ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਚੁੱਕਾਉਣੀ ਪਵੇਗੀ।
ਪੀਰਮੁਹੰਮਦ ਨੇ ਕਿਹਾ ਕਿ ਅਸੀ ਸ਼ਾਂਤਮਈ ਪ੍ਰਦਰਸ਼ਨ ਕਰਨ ਆਏ ਸਨ ਪਰ ਸਰਕਾਰਾਂ ਨੂੰ ਉਹ ਵੀ ਬਰਦਾਸ਼ਤ ਨਹੀ ਹੋਇਆ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਲੜਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੋਰਨਾਂ ਰਾਜਨੀਤਕ ਪਾਰਟੀਆਂ ਦਾ ਆਪਣਾ ਇੱਕ ਰਾਜਨੀਤਕ ਏਜੰਡਾ ਹੁੰਦਾ ਹੈ ਪਰ ਅਸੀ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਲਈ ਇਥੇ ਪਹੁੰਚੇ ਹਾਂ। ਉਨ੍ਹਾਂ ਕਿਹਾ ਕਿ ਅਸੀ ਹਮੇਸ਼ਾਂ ਕਿਸਾਨਾਂ ਦੇ ਬੈਨਰ ਹੇਠ ਪ੍ਰਦਰਸ਼ਨ ਕਰਦੇ ਆਏ ਹਾਂ ਅਤੇ ਅੱਗੇ ਵੀ ਕਰਾਂਗੇ। ਸ: ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਜਦੋਂ ਤੱਕ ਅਜਿਹੇ ਅੱਤਿਆਚਾਰ ਹੁੰਦੇ ਰਹਿਣਗੇ ਉਦੋਂ ਤੱਕ ਪਾਰਟੀ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਅਜਿਹੇ ਪ੍ਰਦਰਸ਼ਨ ਜਾਰੀ ਰਹਿਣਗੇ ਅਤੇ ਸਰਕਾਰਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਇਸ ਵਕਤ ਦੇਸ ਦੁਨੀਆ ਅੰਦਰ ਕਿਸਾਨ ਅੰਦੋਲਨ ਦੇ ਹੱਕ ਵਿੱਚ ਜਬਰਦਸਤ ਉਤਸਾਹ ਹੈ ਜਿਸ ਦਾ ਖਮਿਆਜਾ ਕੇਦਰ ਸਰਕਾਰ ਦੇ ਨਾਲ ਨਾਲ ਸਰਕਾਰ ਦੀਆ ਦਮਨਕਾਰੀ ਨੀਤੀਆ ਦਾ ਹਿੱਸਾ ਬਣਨ ਵਾਲੀਆ ਰਾਜ ਸਰਕਾਰਾ ਨੂੰ ਵੀ ਭੁਗਤਾਨ ਕਰਨਾ ਹੀ ਪਵੇਗਾ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ