ਖੇਤੀ ਦੇ ਕਾਲੇ ਤਿੰਨ ਕਾਨੂੰਨ ਬਣਿਆਂ ਨੂੰ 17 ਸਤੰਬਰ ਨੂੰ 2021 ਨੂੰ ਪੂਰਾ ਇੱਕ ਸਾਲ ਹੋਗਿਆ ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿੱਚ ਬਸਪਾ ਨਾਲ ਮਿਲ ਵੱਡਾ ਰੋਸ ਪ੍ਰਦਰਸ਼ਨ ਕੀਤਾ। ਇਸੇ ਰੋਸ ਪ੍ਰਦਰਸ਼ਨ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਵੱਲ ਨੂੰ ਰੋਸ ਮਾਰਚ ਕੱਢਿਆ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ 15 ਪਾਰਟੀ ਲੀਡਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਹਨਾ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹਨ।
ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਜਗਮੀਤ ਸਿੰਘ ਬਰਾੜ ਤੋਂ ਇਲਾਵਾ ਹੋਰ ਵੀ ਪਾਰਟੀ ਲੀਡਰ ਸ਼ਾਮਲ ਹਨ ਇਹਨਾਂ 15 ਗ੍ਰਿਫ਼ਤਾਰੀਆਂ ਵਿੱਚ। ਦਿੱਲੀ ਪੁਲਿਸ ਨੇ ਵੱਡੇ ਬੈਰੀਕੇਡ ਲਗਾ ਕੇ ਰੋਸ ਮਾਰਚ ਨੂੰ ਰੋਕਕਨ ਦੀ ਕੋਸ਼ਿਸ਼ ਕੀਤੀ ਗਈ। ਇਹਨਾਂ ਜਾਣਾ ਨੂੰ ਗ੍ਰਿਫ਼ਤਾਰ ਕਰਕੇ ਸੰਸਦ ਮਾਰਗ ਪੁਲਿਸ ਸਟੇਸ਼ਨ ਵਿਖੇ ਲਿਜਾਇਆ ਗਿਆ ਹੈ। ਦਿੱਲੀ ਦੀਆਂ ਬਰੂਹਾਂ ‘ਤੇ ਪਹਿਲਣਾ ਹੀ ਕਿਸਾਨ ਆਪਣਾ ਸੰਘਰਸ਼ ਲੜ ਰਹੇ ਹਨ ਅਤੇ ਆਪਣਾ ਹੱਕ ਹਾਸਲ ਕਰਨ ਲਈ ਠੰਡ, ਗਰਮੀ ਤੇ ਧੁੱਪ ਦੀ ਵੀ ਪ੍ਰਵਾਹ ਨਹੀਂ ਕਰ ਰਹੇ। ਕਿਸਾਨ ਆਪਣੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੇ ਪੱਧਰ ਉੱਤੇ।
ਇਹਨਾਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਵੱਲੋਂ ਮੁੱਢੋਂ ਹੀ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਇਹ ਕਾਨੂੰਨ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਨਾਲ ਹੀ ਬਣੇ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਲੰਘੇ ਦਿਨੀਂ ਇੱਕ ਪ੍ਰੈਸ ਕਾਨਫ਼ਰੰਸ ਕਰਕੇ ਅਕਾਲੀ ਦਲ ਤੇ ਲੀਡਰਸ਼ਿਪ ‘ਤੇ ਵੱਡੇ ਨਿਸ਼ਾਨੇ ਸਾਧੇ ਸਨ। ਇਲਜ਼ਾਮ ਲਗਾਏ ਸਨ ਕਿ ਕਿਵੇਂ ਸ਼੍ਰੋਮਣੀ ਅਕਾਲੀ ਦਲ ਦੇ ਹੀ ਬਣਾਏ ਹੋਏ ਕਾਨੂੰਨਾਂ ਨੂੰ ਕੇਂਦਰ ਸਰਕਾਰ ਨੇ ਲਾਗੂ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਆਪਣੇ ਉੱਪਰ ਲੱਗ ਰਹੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸ ਰਹੀ ਹੈ ਅਤੇ ਆਪਣੇ ਆਪ ਨੂੰ ਸੱਚ ਸਾਬਿਤ ਕਰਨ ਲਈ ਹੁਣ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ