ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਸ਼ਾਰੇ ‘ਤੇ ਬਣਨਗੇ 32,000 ਘਰ, ਖ਼ੁਦ ਕੱਢੋ ਰੇਤਾ ਅਤੇ ਵੇਚੋ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਗਰੀਬ-ਪੱਖੀ ਵੱਖੋ ਵੱਖ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ਉਤੇ ਵਿਸ਼ੇਸ਼ ਧਿਆਨ ਦੇਣ ਉਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ।

ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ।

ਮੰਤਰੀ ਮੰਡਲ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫਤ ਸਪਲਾਈ ਵੀ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ ਕੀਤੀ। ਇਹ ਫੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ ਵਿਚ ਪ੍ਰਸਤਾਵ ਲਿਆਂਦਾ ਜਾਵੇਗਾ। ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

UP ਦੇ ਫਿਰੋਜ਼ਾਬਾਦ ਵਿਖੇ 15 ਸਾਲ ਦੀ ਕੁੜੀ ਨਾਲ ਬੱਸ ‘ਚ ਬਲਾਤਕਾਰ…

‘ਹੁਣ ਸਿੱਧੂ ਸੁੱਟੇ ਬਾਦਲਾਂ ਨੂੰ ਅੰਦਰ, ਮੈਂ ਸਿੱਧੂ ਦੇ ਬਰਾਬਰ ਖੜਾ ਕਰਾਂਗਾ ਮੁੱਖ ਮੰਤਰੀ’ ਸਿੱਧੂ ਨੂੰ ਸਾਹ ਲੈਣੇ ਔਖੇ ਹੋਣਗੇ…