ਉੱਤਰ ਪ੍ਰਦੇਸ਼ ਦੇ ਲਖੀਮਪੁਰ ਖਿਰੀ ਵਿੱਚ ਹੋਏ ਹਾਦਸੇ ਵਿੱਚ 5 ਕਿਸਾਨਾਂ ਦੀ ਮੌਤ ਦੀ ਖਬਰ ਹੈ ਅਤੇ 10 ਦੇ ਕਰੀਬ ਜ਼ਖਮੀ ਹੋਏ ਹਨ। ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗੱਡੀ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਟੱਕਰ ਹੋਣ ਨਾਲ ਮੌਤ ਹੋਈ। ਇਹ ਵੀ ਜਾਣਕਰੀ ਹੈ ਕਿ ਆਸ਼ੀਸ਼ ਮਿਸ਼ਰਾ ਵੱਲੋਂ ਇੱਕ ਗੋਲੀ ਚਲਾਈ ਗਈ ਜਿਸ ਨਾਲ ਮੌਕੇ ‘ਤੇ ਹੀ ਇੱਕ ਕਿਸਾਨ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨ ਕੀਤਾ ਕਿ ਦੇਸ਼ ਭਰ ਵਿੱਚ ਕਿਸਾਨਾਂ ਅਤੇ ਕਿਸਾਨਾਂ ਦੇ ਹਮਾਇਤੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇ।
ਇਸੇ ਨੂੰ ਲੈ ਕੇ ਦੇਸ਼ ਭਰ ਤੋਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਕਿਸਾਨਾਂ ਵੱਲੋਂ ਸੜਕਾਂ ‘ਤੇ ਉੱਤਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬੰਗਲੁਰੂ ਹਰ ਥਾਂ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਵੱਡੇ ਆਗੂਆਂ ਨੂੰ ਉੱਤਰ ਪ੍ਰਦੇਸ਼ ਵਿੱਚ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਾਖਲ ਹੋਣ ਤੋਂ ਮਨਾ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਸੁਪ੍ਰੀਮ ਕੋਰਟ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਸਹੀ ਤਰੀਕੇ ਨਾਲ ਜਾਂਚ ਹੋਵੇ।
ਕਿਸਾਨਾਂ ਦਾ ਗੁੱਸਾ ਇਸ ਵੇਲੇ ਬਹੁਤ ਜਿਆਦਾ ਵਧਿਆ ਹੋਇਆ ਹੈ ਅਤੇ ਭਾਜਪਾ ਨੂੰ ਇਸ ਗੁੱਸੇ ਦਾ ਸਾਹਮਣਾ ਪੂਰੇ ਦੇਸ਼ ਵਿੱਚ ਝੱਲਣਾ ਪੈ ਰਿਹਾ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ