ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫ਼ਿਰ ਦਿੱਲੀ ਦੌਰੇ ਲਈ ਨਿਕਲੇ ਅਤੇ ਉਹ ਸ਼ਾਮ 6 ਵਜੇ ਤੋਂ ਬਾਅਦ ਓਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਲਖੀਮਪੁਰ ਘਟਨਾ ਬਾਰੇ ਗਲਬਾਤ ਹੋ ਸਕਦੀ ਹੈ। ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਹੈਲੀਕਾਪਟਰ ਰਾਹੀਂ ਦਿੱਲੀ ਜਾਣਾ ਸੀ ਪਰ ਅਚਾਨਕ ਉਹਨਾਂ ਦੇ ਪਲਾਨ ਵਿੱਚ ਬਦਲਾਅ ਕੀਤਾ ਗਿਆ। ਦਿੱਲੀ ਹਾਇਕਮਾਨ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਇੱਕ ਚਾਰਟਡ ਜਹਾਜ਼ ਰਾਹੀਂ ਦਿੱਲੀ ਲਈ ਨਿਕਲੇ।
ਇਸ ਦੌਰਾਨ ਉਹਨਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਸਾਂਸਦ ਰਵਨੀਤ ਬਿੱਟੂ ਵੀ ਮੌਜੂਦ ਰਹੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੈਲੀਕਾਪਟਰ ਰਾਹੀਂ ਦਿੱਲੀ ਲਈ ਨਿਕਲੇ ਸਨ ਫ਼ਿਰ ਅਚਾਨਕ ਉਹਨਾਂ ਦਾ ਹੈਲੀਕਾਪਟਰ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਾਰਿਆ ਗਿਆ ਅਤੇ ਫ਼ਿਰ ਓਹ ਚਾਰਟਡ ਜਹਾਜ਼ ਰਾਹੀਂ ਦਿੱਲੀ ਲਈ ਨਿਕਲੇ। ਓਹੀ ਚਾਰਟਡ ਜਹਾਜ਼ ਜਿਸ ਨੂੰ ਲੈ ਕੇ ਪਹਿਲਾਂ ਵੀ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਗਏ ਸਨ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ