ਲਖੀਮਪੁਰ ਘਟਨਾ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਤੋਂ ਉੱਤਰ ਪ੍ਰਦੇਸ਼ ਕਾਫਲਾ ਲੈ ਕੇ ਗਏ। ਕਾਫ਼ਲੇ ਦੀ ਅਗਵਾਈ ਨਵਜੋਤ ਸਿੰਘ ਸਿੱਧੂ ਨੇ ਕੀਤੀ ਨਾਲ ਉਹਨਾਂ ਦੇ ਦਿੱਗਜ ਕਾਂਗਰਸੀ ਆਗੂ ਰਹੇ। ਹਾਲਾੰਕਿ ਉੱਤਰਪ੍ਰਦੇਸ਼ ਪੁਲਿਸ ਨੇ 5 ਲੋਕਾਂ ਦੇ ਇਕੱਠ ਤੋਂ ਇਲਾਵਾ ਹੋਰ ਲੋਕਾਂ ਨੂੰ ਇਕੱਠੇ ਹੋਣ ‘ਤੇ ਰੋਕ ਲਗਾਈ ਹੋਈ ਹੈ। ਇਸਦੇ ਬਾਵਜੂਦ ਨਵਜੋਤ ਸਿੱਧੂ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਦੇ ਨਾਲ ਉੱਤਰਪ੍ਰਦੇਸ਼ ਪਹੁੰਚੇ। ਪੁਲਿਸ ਨਾਲ ਬਹਿਸ ਮਗਰੋਂ ਨਵਜੋਤ ਸਿੰਘ ਸਿੱਧੂ ਨੂੰ ਓਹਨਾ ਦੇ ਸਾਥੀਆਂ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ