ਆਮ ਲੋਕਾਂ ਲਈ ਰਾਹ ਬੰਦ ਕਰਵਾਕੇ ਜਲੰਧਰ ਘੁੰਮ ਰਹੇ ਮੁੱਖ ਮੰਤਰੀ ਚੰਨੀ, ਲੰਗਰ ‘ਤੇ GST ਬਾਰੇ ਦੱਸੀ ਵੱਡੀ ਗੱਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਵਿਖੇ ਪਹੁੰਚਕੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀ.ਐੱਸ.ਟੀ. ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਵੀ ਮਿਹਨਤ ਅਤੇ ਲਗਨ ਨਾਲ ਕਰਨ ਲਈ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਪਹੁੰਚ ਕੇ ਪ੍ਰਮਾਤਮਾ ਪਾਸੋਂ ਪੰਜਾਬ ਦੇ ਲੋਕਾਂ ਦੀ ਸੇਵਾ ਹੋਰ ਵੀ ਸਮਰਪਿਤ ਭਾਵਨਾ ਤੇ ਨਿਮਰਤਾ ਨਾਲ ਕਰਨ ਲਈ ਮਿਹਰਾਂ ਪ੍ਰਾਪਤ ਕੀਤਿਆਂ। ਮੁੱਖ ਮੰਤਰੀ ਚੰਨੀ ਨੇ ਮਾਤਾ ਰਾਣੀ ਜੀ ਦੀ ਬਖਸ਼ਿਸ਼ ਪ੍ਰਾਪਤ ਕਰਦਿਆਂ ਬਿਨਾਂ ਕਿਸੇ ਜਾਤ, ਰੰਗ, ਮਜ਼ਬ ਤੋਂ ਲੋਕਾਂ ਦੀ ਸੇਵਾ ਕਰਨ ਲਈ ਦੁਆਵਾਂ ਮੰਗੀਆਂ ਤਾਂ ਕਿ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹਰ ਕੀਮਤ ਉੱਤੇ ਬਰਕਰਾਰ ਰੱਖਿਆ ਜਾਵੇਗਾ ਜੋ ਉਹਨਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਉਨਾਂ ਨੇ ਮਾਤਾ ਰਾਣੀ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਉਨਾਂ ਨੂੰ ਸੂਬੇ ਦੇ ਲੋਕਾਂ ਦੀਆਂ ਖਾਹਸ਼ਾਂ-ਉਮੰਗਾਂ ਉੱਤੇ ਪੂਰਾ ਉਤਰਨ ਲਈ ਆਪਣੀ ਜ਼ਿੰਮੇਵਾਰੀ ਸੰਜੀਦਗੀ, ਸਮਰਪਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਦੀ ਜ਼ਿੰਮੇਵਾਰੀ ਉਨਾਂ ਦੇ ਮੋਢਿਆਂ ਉੱਤੇ ਪਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਸਥਾਨ ਉੱਤੇ ਆਉਣ ਦਾ ਸੁਭਾਗ ਪ੍ਰਾਪਤ ਹੋਣ ਨਾਲ ਉਨਾਂ ਨੂੰ ਬਹੁਤ ਖੁਸ਼ੀ ਭਰਿਆ ਅਹਿਸਾਸ ਹੋਇਆ ਹੈ ਕਿਉਂਕਿ ਦੁਨੀਆਂ ਭਰ ਦੇ ਲੱਖਾਂ ਲੋਕ ਇਸ ਥਾਂ ਤੋਂ ਪ੍ਰੇਰਨਾ ਅਤੇ ਅਸ਼ੀਰਵਾਦ ਹਾਸਲ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਸਥਾਨ ਤੇ ਆ ਕੇ ਸੂਬੇ ਅਤੇ ਇੱਥੋਂ ਦੇ ਵਿਕਾਸ ਅਤੇ ਸ਼ਾਂਤੀ ਲਈ ਅਰਦਾਸ ਕਰਨ ਆਏ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪ੍ਰਮਾਤਮਾ ਦੀ ਮਿਹਰ ਸਦਕਾ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਉੱਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਉਨਾਂ ਦੀ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਪੂਰਾ ਕਰਨ ਵਿੱਚ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਨਾਲ ਸਨਮਾਨਤ ਕੀਤਾ। ਇਸ ਮੌਕੇ ਹਾਜਰ ਸ਼ਖਸੀਅਤਾਂ ਵਿਚ ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਰਮਿੰਦਰ ਆਂਵਲਾ, ਮੰਦਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਤੇ ਜਨਰਲ ਸਕੱਤਰ ਰਾਜੇਸ਼ ਵਿੱਜ ਤੇ ਹੋਰ ਵੀ ਹਾਜ਼ਰ ਸਨ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖਿਡਾਰੀਆਂ ਲਈ ਪੰਜਾਬ ਸਰਕਾਰ ਕਰ ਰਹੀ ਵੱਡਾ ਉਪਰਾਲਾ, ਹਾਕੀ ਨੂੰ ਮੁੜ ਤੋਂ ਮਿਲੇਗਾ ਬਾਦਸ਼ਾਹੀ ਦਾ ਖਿਤਾਬ

ਮਰ ਜਾਵਾਂਗਾ ਪਰ ਆਪਣੇ ਮਕਸਦ ਤੋਂ ਪਿੱਛੇ ਨਹੀਂ ਹਟਾਂਗਾ, ਨਵਜੋਤ ਸਿੱਧੂ ਨੇ ਕਿਹਾ ਤੁਹਾਡਾ ਦਰਦ ਮੇਰਾ ਦਰਦ ਹੈ