ਹਲਵਾਰਾ ਹਵਾਈ ਅੱਡੇ ਦਾ ਨਾਮ ਹੋਵੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ, ਕੀ ਮੋਦੀ ਸਰਕਾਰ ਮੰਨੇਗੀ ਪੰਜਾਬ ਦੀ ਮੰਗ !

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਅਤੇ ਉਸਦੀ ਪ੍ਰਧਾਨਗੀ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀl ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਸ਼ਹੀਦ ਨੂੰ ਸ਼ਰਧਾਂਜਲੀ ਹੋਵੇਗੀ ਜਿਸ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ।

ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਜਵੀਜ਼ ‘ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾl ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਤੋਂ ਸਰਾਭਾ ਪਿੰਡ ਤੱਕ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਚਲਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਵੜਿੰਗ ਨੇ ਕਿਹਾ ਕਿ ਉਹ ਦੇਸ਼ ਦੇ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹਿਣਗੇ।

ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਦਾਖਾ ਬੱਸ ਸਟੈਂਡ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਣ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ, ਜਿਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦਿੱਤੀ ਸੀ। ਬਾਅਦ ਵਿੱਚ ਕੈਬਨਿਟ ਮੰਤਰੀ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਰਾਜ ਬਚਨ ਸਿੰਘ ਸੰਧੂ ਅਤੇ ਕਈ ਹੋਰਾਂ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਹਰ ਸਾਲ ਖੇਡ ਐਸੋਸੀਏਸ਼ਨਾਂ ਨੂੰ ਮਿਲੇਗੀ 5-5 ਲੱਖ ਦੀ ਗ੍ਰਾਂਟ, ਓਲੰਪੀਅਨ ਖਿਡਾਰੀਆਂ ਲਈ ਜਲਦ ਆ ਰਹੀ ਨਵੀਂ ਸੌਗਾਤ

ਨਰਮਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੰਜਾਬ ਸਰਕਾਰ ਨੇ ਐਲਾਨ ਦਿੱਤੀ ਵੱਡੀ ਰਾਹਤ, ਮੁਆਵਜ਼ਾ ਰਾਸ਼ੀ ਵਿੱਚ ਵਾਧਾ ਕੀਤਾ ਗਿਆ