ਬਾਦਲਾਂ ਨੇ ਤਲਵੰਡੀ ਸਾਬੋ ਤੇ ਚਮਕੌਰ ਸਾਹਿਬ ਨੂੰ ਨਕਾਰਿਆ, ਹੁਣ CM ਚੰਨੀ ਕਰ ਰਹੇ ਐਲਾਨ ਹੀ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਾਸੀਆਂ ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਵਿਰੋਧੀਆਂ ‘ਤੇ ਵੀ ਰੱਜਕੇ ਵਾਰ ਕੀਤਾ। ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਆਖਿਆ ਕਿ ਬਾਦਲਾਂ ਨੇ ਸਾਰਾ ਧਿਆਨ ਆਪਣੇ ਖ਼ਜ਼ਾਨੇ ਭਰਨ ‘ਤੇ ਲਗਾਈ ਰੱਖਿਆ ਅਤੇ ਪਵਿੱਤਰ ਸ਼ਹਿਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਤੌਰ ‘ਤੇ ਪਵਿੱਤਰ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਉੱਦਮ ਕੀਤੇ ਜਾਣਗੇ।

ਇਸ ਮੌਕੇ ਉਨ੍ਹਾਂ ਨੇ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਵੱਡੇ ਕਦਮ ਚੁੱਕਣ ਦਾ ਐਲਾਨ ਕਰਦਿਆਂ ਆਖਿਆ ਕਿ ਜਿਸ ਤਰ੍ਹਾਂ ਦਾ ਆਧੁਨਿਕ ਮਾਡਲ ਸਕੂਲ ਖਰੜ ਵਿਖੇ ਬਣਾਇਆ ਗਿਆ ਹੈ ਉਸੇ ਤਰ੍ਹਾਂ ਦਾ ਹੀ ਸਕੂਲ ਰਾਮਾਂ ਮੰਡੀ ਵਿਖੇ ਬਣਾਇਆ ਜਾਵੇਗਾ ਤਾਂ ਜੋ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਮੰਡੀ ਦੀ ਯਾਤਾਯਾਤ ਸਮੱਸਿਆ ਸਬੰਧੀ ਬੋਲਦਿਆਂ ਉਨ੍ਹਾਂ ਨੇ ਰਾਮਾਂ ਮੰਡੀ ਵਿਚ ਇਕ ਫਲਾਈਓਵਰ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਗੋਆ ਵਿੱਚ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਤਾਂ ਪੰਜਾਬ ਵਿੱਚ ਇਸ ਦੇ ਬਰਾਬਰ ਜਾਂ ਪੰਜ ਹਜ਼ਾਰ ਰੁਪਏ ਦੇਣ ਦਾ ਐਲਾਨ ਕਿਉਂ ਨਹੀਂ ਕੀਤਾ।

ਉਨ੍ਹਾਂ ਨੇ ‘ਆਪ’ ਵਾਲਿਆਂ ਨੂੰ ਬਾਹਰੀ ਦੱਸਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਲਈ ਝੂਠੇ ਵਾਅਦਿਆਂ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ। ਮੁੱਖ ਮੰਤਰੀ ਨੇ ਇੱਥੋਂ ਦੀ ਆਪਣੀ ਪੁਰਾਣੀ ਸਾਈਕਲ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਵਾਰੀ ਉਹ ਹੈਲੀਕਾਪਟਰ ‘ਤੇ ਆਏ ਹਨ ਜੋ ਸਾਡੇ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਵਿਸ਼ਵਾਸ ਦਾ ਨਤੀਜਾ ਹੈ। ਉਨ੍ਹਾਂ ਆਖਿਆ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਖਰਾਬੇ ਦੇ ਮੁਆਵਜ਼ੇ ਵਜੋਂ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕਡ਼ ਦਾ ਮੁਆਵਜ਼ਾ ਅਗਲੇ ਹਫ਼ਤੇ ਤੱਕ ਮਿਲ ਜਾਵੇਗਾ।

ਇਸ ਤੋਂ ਪਹਿਲਾਂ ਬੋਲਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਰੋਜ਼ਾਨਾ ਆਮਦਨ ਵਿੱਚ 1.28 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ 14 ਕਰੋੜ ਰੁਪਏ ਦੀ ਟੈਕਸ ਵਸੂਲੀ ਹੋਈ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬੀਆਂ ਨਾਲ ਧੋਖਾ ਕਰਨ ਦੀ ਗੱਲ ਵੀ ਆਖੀ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਮਾਮੰਡੀ ਵਿਖੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਥਾਨਕ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਹਾਜ਼ਰੀ ਵਿੱਚ ਨਵੀਂ ਬਣਨ ਵਾਲੀ ਸਬਜ਼ੀ ਮੰਡੀ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਉਨ੍ਹਾਂ ਨੇ ਪੰਜ ਪੰਜ ਮਰਲੇ ਦੇ ਪਲਾਟਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PTC ਤੋਂ ਇਲਾਵਾ ਵੀ ਬਾਕੀ ਚੈੱਨਲਾਂ ਅਤੇ ਰੇਡੀਓ ਸਟੇਸ਼ਨਾਂ ਨੂੰ ਮਿਲੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਹੱਕ

ਸੁੱਚਾ ਸਿੰਘ ਛੋਟੇਪੁਰ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ