ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਤੋਂ ਸੁੱਚਾ ਸਿੰਘ ਛੋਟੇਪੁਰ ਸ਼ਾਮਲ ਹੋ ਗਏ ਹਨ ਅਤੇ ਆਮ ਆਦਮੀ ਪਾਰਟੀ ਵਿੱਚ ਵਾਪਸੀ ਦੀਆਂ ਸਾਰੀਆਂ ਕਿਆਸਅਰਾਈਆਂ ਖਤਮ ਹੋ ਗਈਆਂ ਹਨ। ਸੁੱਚਾ ਸਿੰਘ ਛੋਟੇਪੁਰ ਦਾ ਨਾਮ ਮਾਝੇ ਦੀ ਸਿਆਸਤ ਵਿੱਚ ਕਾਫ਼ੀ ਚਰਚਾ ਵਿੱਚ ਰਿਹਾ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਨੂੰ ਬਹੁਤ ਮਜਬੂਤੀ ਦਿੱਤੀ ਸੀ ਪਰ ਜਦੋਂ ਉਹਨਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਿਆ ਗਿਆ ਤਾਂ ਉਹ ਪਾਰਟੀ ਤੋਂ ਵੱਖ ਹੋ ਗਏ ਸਨ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਆਪਣੀ ਪਾਰਟੀ ਵਿੱਚ ਖੁਦ ਸ਼ਾਮਲ ਕੀਤਾ ਹੈ।
https://www.facebook.com/thekhabarsaar/