ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਓਸੇ ਦੇ ਚਲਦਿਆਂ ਹੁਣ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਲੱਗੀ ਹੋਈ ਹੈ ਅਤੇ ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।
ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ। ਕਿਸਾਨਾਂ ਨੇ ਦਿੱਲੀ ਮੋਰਚਾ ਜਿੱਤਕੇ ਵਾਪਸ ਪੰਜਾਬ ਨੂੰ ਚਲੇ ਪਾਏ ਅਤੇ ਆਪਣੇ ਆਪਣੇ ਘਰਾਂ ਵਿੱਚ ਸਾਲ ਮਗਰੋਂ ਮੁੜੇ ਹਨ ਅਤੇ ਜਿਥੇ ਬਹੁਤ ਕੁਝ ਹਾਸਿਲ ਕੀਤਾ ਓਥੇ ਹੀ ਤਕਰੀਬਨ 700 ਕਿਸਾਨ ਸ਼ਹੀਦ ਵੀ ਹੋਏ ਹਨ।
https://www.facebook.com/thekhabarsaar/