ਕੈਪਟਨ ਅਤੇ ਬਾਦਲ ਸਰਕਾਰ ਜਿੰਨੀ ਹੀ ਬੇਰਹਿਮ ਹੈ ਲੋਕਾਂ ਦੀ ‘ਚੰਨੀ ਸਰਕਾਰ’, ਤਬਾਦਲਿਆਂ ਦੇ ਬਦਲੇ ਰੁਪਏ ਲੈਣ ਦਾ ਮਾਮਲਾ ਹਾਈਕੋਰਟ ‘ਚ ਹੋਵੇ ਜਾਂਚ

ਲੋਕਾਂ ਦੀ ਸਰਕਾਰ ਦਾ ਹੌਕਾ ਦਿੰਦੀ ਚੰਨੀ ਸਰਕਾਰ ਵੀ ਪੰਜਾਬ ਤੇ ਪੰਜਾਬੀਆਂ ਲਈ ਓਨੀ ਹੀ ਬੇਰਹਿਮ ਹੈ ਜਿੰਨੀਆਂ ਕੈਪਟਨ ਅਤੇ ਬਾਦਲ ਸਰਕਾਰ ਬੇਰਹਿਮ ਰਹੀਆਂ ਹਨ। ਪੰਜਾਬ ਸਰਕਾਰ ਵਿੱਚ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਆਪਣੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੀ ਟਰਾਂਸਫ਼ਰ ਪੋਸਟਿੰਗ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਅਤੇ ਮੰਗ ਕੀਤੀ ਕਿ ਮਾਣਯੋਗ ਹਾਈਕੋਰਟ ਦੀ ਦੇਖ਼ ਰੇਖ ਵਿੱਚ ਇੱਕ ਉਚ ਪੱਧਰੀ ਜਾਂਚ ਏਜੰਸੀ ਕੋਲੋਂ ਸਮਾਂਬੱਧ ਜਾਂਚ ਕਰਵਾਈ ਜਾਵੇ।

ਹਰਪਾਲ ਚੀਮਾ ਨੇ ਕਿਹਾ, ‘‘ਇਹ ਬੇਹੱਦ ਗੰਭੀਰ ਮਾਮਲਾ ਹੈ ਕਿ ਇੱਕ ਮੰਤਰੀ ਆਪਣੇ ਸਾਥੀ ਗ੍ਰਹਿ ਮੰਤਰੀ ’ਤੇ ਪੈਸੇ ਲੈ ਕੇ ਐਸ.ਐਸ.ਪੀ (ਜ਼ਿਲ੍ਹਾ ਪੁਲੀਸ ਮੁੱਖੀ) ਨਿਯੁਕਤ ਕਰਨ ਦੇ ਦੋਸ਼ ਲਾ ਰਹੇ ਹਨ। ਪੈਸੇ ਲੈ ਕੇ ਪੁਲੀਸ ਅਧਿਕਾਰੀਆਂ ਦੀ ਨਿਯੁਕਤੀ ਕਰਨਾ ਦੇਸ਼ ਅਤੇ ਰਾਜ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ। ਰਾਜ ਦੀ ਸੁਰੱਖਿਆ ਤੇ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ। ਇਸ ਮਾਮਲੇ ਦੀ ਜਾਂਚ ਨਿਰਪੱਖ ਅਤੇ ਸਮਾਂਬੱਧ ਨਹੀਂ ਕੀਤੀ ਗਈ ਤਾਂ ਪੰਜਾਬ ਦੇ ਲੋਕਾਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ, ਕਿਉਂਕਿ ਇੱਕ ਤਾਂ ਪੰਜਾਬ ਸਰਹੱਦੀ ਰਾਜ ਹੈ ਅਤੇ ਦੂਜੀ ਪਾਸੇ ਰਾਜ ’ਚ ਜਲਦੀ ਹੀ ਵਿਧਾਨ ਸਭਾ ਚੋਣਾ ਹੋਣੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਸਾਲਾਂ ਤੱਕ ‘ਕਾਲ਼ੇ ਦੌਰ’ ਨਾਲ ਲੜਦਾ ਰਿਹਾ ਹੈ। ਭਾਰੀ ਕੀਮਤ ਅਦਾ ਕਰਨ ਤੋਂ ਬਾਅਦ ਸਥਾਪਤ ਹੋਈ ਅਮਨ ਸ਼ਾਂਤੀ ਨੂੰ ਇਨ੍ਹਾਂ ਭ੍ਰਿਸ਼ਟ ਰਾਜਨੀਤਿਕ ਲੋਕਾਂ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ। ਹੁਣ ਪੰਜਾਬ ਇਸ ਮੋੜ ’ਤੇ ਖੜ੍ਹਾ ਹੈ ਕਿ ਰਾਜ ਦੇ ਲੋਕ ਇਸ ਤਰ੍ਹਾਂ ਦੇ ਕਿਸੇ ਵੀ ‘ਕਾਲ਼ੇ ਦੌਰ’ ਦਾ ਸਾਹਮਣਾ ਕਰਨ ਦੇ ਸਮਰੱਥ ਨਹੀਂ ਹੈ। ਇਸ ਲਈ ਮਾਫੀਆ ਵਿੱਚ ਸ਼ਾਮਲ ‘ਕਾਲ਼ੀਆਂ ਭੇਡਾਂ’ ਅਤੇ ਉਨ੍ਹਾਂ ਦੇ ਰਾਜਨੀਤਿਕ ਸਰਪ੍ਰਸਤਾਂ ਦੇ ਨਾਂਅ ਪੰਜਾਬ ਦੇ ਲੋਕਾਂ ਸਾਹਮਣੇ ਆਉਣੇ ਚਾਹੀਦੇ ਹਨ।

ਬੇਰੁਜ਼ਗਾਰਾਂ ਪ੍ਰਤੀ ਕੈਪਟਨ ਅਤੇ ਬਾਦਲਾਂ ਜਿੰਨੀ ਹੀ ਬੇਰਹਿਮ ਹੈ ਚੰਨੀ ਸਰਕਾਰ: ਚੀਮਾ

ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਬਠਿੰਡਾ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਅੱਖਾਂ ਸਾਹਮਣੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਉਤੇ ਕੀਤੇ ਗਏ ਪੁਲੀਸ ਤਸ਼ੱਦਦ ਦੀ ਸਖ਼ਤ ਨਿਖ਼ੇਧੀ ਕੀਤੀ ਹੈ। ਚੀਮਾ ਨੇ ਸਾਬਕਾ ਆਕਲੀ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਕਾਂਗਰਸੀ ਮੰਤਰੀ ਵਿਜੈਇੰਦਰ ਸਿੰਗਲਾ ਦੀਆਂ ਗਾਲ਼ਾਂ ਅਤੇ ਥੱਪੜਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਚ ਪੱਧਰੀ ਯੋਗਤਾ ਦੇ ਬਾਵਜੂਦ ਕਈ ਕਈ ਸਾਲਾਂ ਤੋਂ ਨੌਕਰੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਪ੍ਰਤੀ ਚੰਨੀ ਸਰਕਾਰ ਦਾ ਰਵਈਆ ਵੀ ਕੈਪਟਨ ਅਤੇ ਬਾਦਲਾਂ ਦੀਆਂ ਸਰਕਾਰਾਂ ਵਰਗਾ ਹੀ ਹੈ। ਚੀਮਾ ਨੇ ਮੁੱਖ ਮੰਤਰੀ ਦੇ ਸੁਰੱਖਿਆ ਕਰਮੀ ਵੱਲੋਂ ਸਾਰੀਆਂ ਹੱਦਾਂ ਪਾਰ ਕਰਕੇ ਬੇਰੁਜ਼ਗਾਰ ਲੜਕੇ ਲੜਕੀਆਂ ’ਤੇ ਢਾਹੇ ਤਸ਼ੱਦਦ ਲਈ ਮੁੱਖ ਮੰਤਰੀ ਚੰਨੀ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਅਜਿਹੇ ਅੱਥਰੇ ਅਫ਼ਸਰਾਂ ਦੀ ਵਰਦੀ ਲਹਾਉਣ ਲਈ ਹਰ ਸੰਭਵ ਲੜਾਈ ਲੜੇਗੀ ਤਾਂ ਕਿ ਹੋਰਨਾਂ ਨੂੰ ਸੀਮਾ ’ਚ ਰਹਿਣ ਦੀ ਸਿੱਖਿਆ ਮਿਲ ਸਕੇ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਖਿਆ ਮੰਤਰੀ ਪਰਗਟ ਸਿੰਘ ਦੇਣ ਅਸਤੀਫ਼ਾ…

BSF ਦਾ ਅਧਿਕਾਰਤ ਖੇਤਰ ਵਧਾਉਣ ਦੇ ਵਿਰੋਧ ‘ਚ ਪੰਜਾਬ ਸਰਕਾਰ ਨੇ ਪਾਈ ਪਟੀਸ਼ਨ