ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ `ਤੇ ਐਲਾਨੀ ਪੰਜਾਬ ਸਰਕਾਰ ਨੇ ਗਜ਼ਟਿਡ ਛੁੱਟੀ

ਪੰਜਾਬ ਦੀ ਚੰਨੀ ਸਰਕਾਰ ਨੇ ਸਾਲ 2022 ਵਿੱਚ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ। ਹਾਲਾਂਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ, ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਬਾਰੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ। ਇਸ ਕਰਕੇ ਏਸੇ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ। ਹੁਣ ਇਹ ਗੱਲ ਸਾਫ਼ ਹੈ ਕਿ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਗਜ਼ਟਿਡ ਛੁੱਟੀ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨੀ ਕਰਜ਼ਿਆਂ ਦਾ ਮਸਲਾ ਹੱਲ ਕਰਨਗੇ CM ਚੰਨੀ ਜਾ ਨਹੀਂ ? ਹੋਣਗੀਆਂ ਬਸ ਗੱਲਾਂ ?

ਚੰਡੀਗੜ੍ਹ ਦੀ ਹਰਨਾਜ਼ ਕੌਰ ਸੰਧੂ ਬਣੀ Miss Universe 2021