ਚਮੜਾ ਉਦਯੋਗ ਨੂੰ ਪੰਜਾਬ ਸਰਕਾਰ ਦੀ ਵੱਡੀ ਰਾਹਤ, ਪੜ੍ਹੋ ਕਿਹੜਾ ਕਿਹੜਾ ਟੈਕਸ ਕੀਤਾ ਮੁਆਫ਼

ਪੰਜਾਬ ਵਿੱਚ ਚਮੜਾ ਉਦਯੋਗ ਵੱਲੋਂ ਲਗਾਤਾਰ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਜਾ ਰਹੀਆਂ ਸਨ ਜਿੰਨਾ ਵਿੱਚ ਦੋਹਰਾ ਟੈਕਸ ਮਾਪਦੰਡ ਵੀ ਸ਼ਾਮਲ ਸੀ। ਇਸੇ ਦੇ ਚਲਦਿਆਂ ਹੁਣ ਜਲੰਧਰ ਵਿਚਲੇ ਚਮੜਾ ਉਦਯੋਗ ਦੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਇਹਨਾਂ ‘ਤੇ ਲੱਗਣ ਵਾਲੇ ਦੋਹਰੇ ਟੈਕਸ ਅਤੇ ਗਿੱਲੇ ਪਲਾਟਾਂ ਤੋਂ ਨਾਨ-ਕੰਸਟ੍ਰਕਸ਼ਨ ਚਾਰਜਿਜ਼ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਜਲੰਧਰ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਵੱਖ-ਵੱਖ ਜਾਇਜ਼ ਮੰਗਾਂ ਨੂੰ ਮੰਨਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਜਲੰਧਰ ਦੀਆਂ ਪੁਰਾਣੇ ਚਮੜਾ ਕਾਰਖਾਨਿਆਂ ਨੂੰ ਅਪਗ੍ਰੇਡ ਕਰਨ ਲਈ 15 ਫੀਸਦੀ ਹਿੱਸਾ ਦੇਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਸਨਅਤੀ ਖੇਤਰਾਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਵੱਖ-ਵੱਖ ਉਦਯੋਗਿਕ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ 2030 ਤੱਕ ਗਲੋਬਲ ਐਮੀਸ਼ਨ ਨਿਯਮਾਂ ਦੀ ਪਾਲਣਾ ਕਰਨ ਲਈ ਵਚਨਬੱਧ ਹਾਂ ਕਿਉਂਕਿ ਪ੍ਰਧਾਨ ਮੰਤਰੀ ਨੇ ਵੀ ਗ੍ਰੀਨਹਾਊਸ ਗੈਸਾਂ ਨੂੰ ਕੰਟਰੋਲ ਕਰਨ ਲਈ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ ਸੀ। ਉਨ੍ਹਾਂ ਨੇ ਸਮੂਹ ਉਦਯੋਗਪਤੀਆਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਉਦਯੋਗ ਵਿਭਾਗ ਦੇ ਡਾਇਰੈਕਟਰ ਸਿਬਿਨ ਸੀ. ਨਾਲ ਮਿਲ ਕੇ ਵਫ਼ਦ ਨੂੰ ਚਮੜਾ ਉਦਯੋਗ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਚਮੜਾ ਉਦਯੋਗ ਦੀ ਰਹਿੰਦ-ਖੂੰਹਦ ਨੂੰ ਕੁਦਰਤੀ ਜਲ ਸਰੋਤਾਂ ਵਿੱਚ ਸੁੱਟਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਕੀਤਾ ਜਾਵੇਗਾ। ਵਫ਼ਦ ਨੇ ਉਦਯੋਗ ਮੰਤਰੀ ਵੱਲੋਂ ਜਲੰਧਰ ਸਥਿਤ ਲੈਦਰ ਫੈਡਰੇਸ਼ਨ ਦੀਆਂ ਇਕਾਈਆਂ ਦੀਆਂ ਅਸਲ ਸਮੱਸਿਆਵਾਂ ਨੂੰ ਸੁਣਨ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਜਰੀਵਾਲ ਦੀਆਂ 2 ਗਰੰਟੀਆਂ ਨਾਲ ਮਿਲੇਗੀ ਆਮ ਆਦਮੀ ਪਾਰਟੀ ਨੂੰ ਦੋਆਬੇ ‘ਚ ਜਿੱਤ !

ਖਿਡਾਰੀਆਂ ‘ਤੇ ਕੋਚਾਂ ਨੂੰ ਪ੍ਰਗਟ ਸਿੰਘ ਨੇ ਵੰਡੇ 11.80 ਕਰੋੜ ਰੁਪਏ, ਹੁਣ ਖੇਡਾਂ ‘ਚ ਪਿੱਛੇ ਨਹੀਂ ਰਹਿਣ ਦੇਣਾ ਪੰਜਾਬ