1984 ‘ਚ ਪਿਓ ਪੁੱਤ ਨੁੰ ਜਿਉਂਦਾ ਸਾੜਨ ਦੇ ਮਾਮਲੇ ‘ਚ ਮਿਲੇਗੀ ਸੱਜਣ ਕੁਮਾਰ ਨੁੰ ਹੋਰ ਸਜ਼ਾ !

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਵੇਲੇ ਸਰਸਵਤੀ ਨਗਰ ਪੁਲਿਸ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਰਹਿਣ ਵਾਲੇ ਜਸਵੰਤ ਸਿੰਘ ਤੇ ਉਸਦੇ ਪੁੱਤਰ ਤਰੁਣਦੀਪ ਸਿੰਘ ਨੂੰ ਜਿਉਂਤਾ ਸਾੜਨ ਦੇ ਕੇਸ ਵਿਚ ਸੱਜਣ ਕੁਮਾਰ ਦੇ ਖਿਲਾਫ਼ ਦਿੱਲੀ ਦੀ ਅਦਾਲਤ ਵਿਚ ਦੋਸ਼ ਆਇਦ ਹੋਣ ਤੋਂ ਬਾਅਦ ਉਸ ਨੁੰ ਦੂਜੇ ਕੇਸ ਵਿਚ ਵੀ ਸਜ਼ਾ ਮਿਲਣੀ ਤੈਅ ਹੋ ਗਈ ਹੈ। ਇਕ ਬਿਆਨ ਵਿਚ ਕਾਲਕਾ ਨੇ ਕਿਹਾ ਕਿ 1984 ਦੇ ਕਤਲੇਆਮ ਵੇਲੇ ਸੱਜਣ ਕੁਮਾਰ ਦੀ ਅਗਵਾਈ ਵਾਲੀ ਭੀੜ ਵੰਲੋਂ 15 ਰਾਜ ਨਗਰ ਦਿੱਲੀ ਦੇ ਰਹਿਣ ਵਾਲੇ ਦੋਵਾਂ ਪਿਓ ਪੁੱਤਰਾਂ ਨੁੰ ਜਿਉਂਦਾ ਸਾੜ ਦਿੱਤਾ ਗਿਆ ਸੀ।

ਇਸ ਮਾਮਲੇ ਵਿਚ ਅੱਜ ਐਮ. ਕੇ. ਨਾਗਪਾਲ ਸਪੈਸ਼ਲ ਜੱਜ ਰੋਜ਼ ਅਵੈਨਿਊ ਕੋਰਟ ਦੀ ਅਦਾਲਤ ਵੱਲੋਂ ਸੱਜਣ ਕੁਮਾਰ ਦੇ ਖਿਲਾਫ਼ ਧਾਰਾ 147, 148, 149, 302, 308, 323, 395, 397, 427, 436 440 ਅਤੇ 149 ਆਈ. ਪੀ. ਸੀ. ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੁਣਵਾਈ ਦੌਰਾਨ ਸੱਜਣ ਕੁਮਾਰ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਜਦੋਂ ਕਿ ਦਿੱਲੀ ਕਮੇਟੀ ਦੀ ਲੀਗਲ ਟੀਮ ਤੇ ਸਰਕਾਰੀ ਧਿਰ ਨੇ ਸੱਜਣ ਕੁਮਾਰ ਨੁੰ ਦੋਸ਼ੀ ਦੱਸਿਆ। ਇਸ ਮਾਮਲੇ ਵਿਚ ਹੁਣ ਅਦਾਲਤ ਵਿਚ ਮੁਕੱਦਮੇ ਦੀ ਸੁਣਵਾਈ ਹੋਵੇਗੀ ਤੇ ਸਬੰਧਤ ਧਿਰਾਂ ਦੀਆਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ।

ਹਰਮੀਤ ਕਾਲਕਾ ਨੇ ਕਿਹਾ ਕਿ ਸਾਨੂੰ ਅਕਾਲ ਪੁਰਖ ‘ਤੇ ਪੂਰਾ ਵਿਸ਼ਵਾਸ ਹੈ ਕਿ ਇਸ ਕੇਸ ਵਿਚ ਵੀ ਸੱਜਣ ਕੁਮਾਰ ਦੋਸ਼ੀ ਕਰਾਰ ਦਿੱਤਾ ਜਾਵੇਗਾ ਤੇ ਪਹਿਲਾਂ ਹੀ ਜੇਲ੍ਹ ਵਿਚ ਮੌਤ ਤੱਕ ਉਮਰ ਕੈਦ ਕੱਟ ਰਹੇ ਸੱਜਣ ਕੁਮਾਰ ਨੁੰ ਹੋਰ ਸਜ਼ਾ ਮਿਲੇਗੀ। ਉਹਨਾਂ ਕਿਹਾ ਕਿ ਇਸ ਕੇਸ ਵਿਚ ਸੱਜਣ ਕੁਮਾਰ ਨੁੰ ਸਜ਼ਾ ਮਿਲਣ ਨਾਲ 1984 ਦੇ ਸਿੱਖ ਕਤਲੇਆਮ ਦੇ ਪੀੜ੍ਹਤ ਪਰਿਵਾਰਾਂ ਦੇ ਕਾਲਜੇ ਵਿਚ ਠੰਢ ਪਵੇਗੀ ਤੇ ਆਖਰਕਾਰ ਨਿਆਂ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਨੇ 37 ਸਾਲਾਂ ਤੋਂ ਨਿਆਂ ਵਾਸਤੇ ਲੰਬੀ ਲੜਾਈ ਲੜੀ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੁਰਗਾ ਮਾਤਾ ਮੰਦਰ ਪ੍ਰਬੰਧਕ ਕਮੇਟੀ ਨੂੰ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਉਣ ਲਈ 11 ਕਨਾਲ ਜ਼ਮੀਨ ਦਾ ਐਲਾਨ

ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਬਣੇਗਾ ਕਰੋੜਾਂ ਦੀ ਕੀਮਤਮ ਵਾਲਾ ਅਤਿ ਆਧੁਨਿਕ ਟਰੌਮਾ ਸੈਂਟਰ