ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਸ ਕਦਮ ਨਾਲ ਪਵੇਗਾ 40 ਪਿੰਡਾਂ ਨੂੰ ਫਰਕ…

ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ ‘ਤੇ ਉੱਚ ਪੱਧਰੀ ਪੁਲ ਬਣਾਉਣ ਅਤੇ ਇਸ ਤੱਕ ਪਹੁੰਚਣ ਵਾਲੀ ਤਿੰਨ ਕਿਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਸੀ, ਕਿਉਂਕਿ ਮਾਨਸੂਨ ਦੇ ਮੌਸਮ ਵਿੱਚ 40 ਪਿੰਡਾਂ ਦੇ ਲੋਕਾਂ ਦਾ ਸਿੱਧੇ ਚੰਡੀਗੜ ਪਹੁੰਚਣ ਲਈ ਸੰਪਕਰ ਟੁੱਟ ਜਾਂਦਾ ਹੈ । ਉਨਾਂ ਕਿਹਾ ਕਿ ਕਿਸੇ ਹੋਰ ਪਹੁੰਚ ਸੜਕ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਨੂੰ ਵੀ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਰਸਾਤੀ ਮੌਸਮ ’ਚ ਉਨਾਂ ਦੀ ਪੜਾਈ ‘ਤੇ ਮਾੜਾ ਅਸਰ ਪੈਂਦਾ ਹੈ।

ਚਰਨਜੀਤ ਚੰਨੀ ਨੇ ਅੱਗੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਚੰਡੀਗੜ ਦੀ ਦੂਰੀ ਵੀ 15 ਤੋਂ 20 ਕਿਲੋਮੀਟਰ ਘੱਟ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸਨ ਪਰ ਹਲਕਾਬੰਦੀ ਤੋਂ ਬਾਅਦ ਉਹ ਰੋਪੜ ਹਲਕੇ ਦੇ ਅਧੀਨ ਆ ਗਏ । CM ਚੰਨੀ ਨੇ ਕਿਹਾ ਕਿ ਉਨਾਂ ਦੇ ਨਿਰੰਤਰ ਯਤਨਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ।

ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਨਾਂ ਨੇ ਚਿਰਾਂ ਤੋਂ ਲਟਕਦੀ ਆ ਰਹੀ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬਾ ਅਤੇ 12 ਮੀਟਰ ਚੌੜਾ ਇਹ ਪੁਲ 8.24 ਕਰੋੜ ਰੁਪਏ ਦੀ ਲਾਗਤ ਨਾਲ 9 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸੁਰੂ ਹੋ ਗਿਆ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵਜੋਤ ਸਿੱਧੂ ਨਵਤੇਜ ਚੀਮਾ ਦੀਆਂ ਮੁੱਛਾਂ ਦੇ ਫ਼ੈਨ, ਕੇਜਰੀਵਾਲ ਨੂੰ ਦੱਸਿਆ ਇਸ਼ਤਿਹਾਰੀ CM

ਮਾਇਆਵਤੀ ਦੀ ਪਾਰਟੀ ਬਾਦਲਾਂ ਦੇ ਹੱਥ ਵਿਕੀ, ਅਨੁਸੂਚਿਤ ਭਾਈਚਾਰੇ ਨਾਲ ਧੋਖਾ ਕੀਤਾ